ਨਵੀਂ ਦਿੱਲੀ, 20 ਸਤੰਬਰ
ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਨਰੇਸ਼ ਗੁਜਰਾਲ ਨੇ ਪੰਜਾਬ ਦੇ ਦੋਵਾਂ ਬਿੱਲਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਇਨ੍ਹਾਂ ਸਿਲੈਕਟ ਕਮੇਟੀ ਵਿੱਚ ਭੇਜਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨੂੰ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਅਤੇ ਹਰਿਆਣੇ ਦੇ ਕਿਸਾਨਾਂ ਦੀ ਅਸੰਤੁਸ਼ਟੀ ਵੱਲ ਧਿਆਨ ਦੇਣਾ ਚਾਹੀਦਾ ਹੈ। ਜਿਹੜੇ ਚੰਗਿਆੜੇ ਉਠ ਰਹੇ ਹਨ ਉਨ੍ਹਾਂ ਨੂੰ ਅੱਗ ਨਹੀਂ ਬਣਨ ਦੇਣਾ ਚਾਹੀਦਾ। ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਮੰਗ ਕੀਤੀ ਕਿ ਇਸ ਮੁੱਦੇ ’ਤੇ ਵਿਆਪਕ ਵਿਚਾਰ ਵਟਾਂਦਰੇ ਕੀਤੇ ਜਾਣ ਅਤੇ ਦੋਵੇਂ ਬਿੱਲ ਸਿਲੈਕਟ ਕਮੇਟੀ ਨੂੰ ਭੇਜਣ।