ਮੁੰਬਈ: ਐੱਨਸੀਪੀ ਆਗੂ ਤੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਬਾਕੀ ਮੰਗਾਂ ਜਿਨ੍ਹਾਂ ਵਿਚ ਐਮਐੱਸਪੀ ’ਤੇ ਕਾਨੂੰਨ ਬਣਾਉਣਾ ਵੀ ਸ਼ਾਮਲ ਹੈ, ਉਤੇ ਗੱਲਬਾਤ ਜਲਦੀ ਤੋਂ ਜਲਦੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਇੱਥੇ ਕਾਂਗਰਸ ਦੇ ਸੂਬਾ ਪ੍ਰਧਾਨ ਨਾਨਾ ਪਟੋਲੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਹੱਦਾਂ ਉਤੇ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ। ਮਲਿਕ ਨੇ ਕਿਹਾ ਕਿ ਜਦ ਤੱਕ ਐਮਐੱਸਪੀ ਉਤੇ ਕਾਨੂੰਨ ਨਹੀਂ ਬਣਦਾ, ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਣਗੀਆਂ। -ਪੀਟੀਆਈ