ਟੀਕੇ ਦੀ ਸਪਲਾਈ ਤੇ ਵੰਡ ਪ੍ਰਬੰਧਨ ਦੀ ਨਾਕਾਮੀ ਛਿਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ: ਚਿਦੰਬਰਮ

ਟੀਕੇ ਦੀ ਸਪਲਾਈ ਤੇ ਵੰਡ ਪ੍ਰਬੰਧਨ ਦੀ ਨਾਕਾਮੀ ਛਿਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ: ਚਿਦੰਬਰਮ

ਨਵੀਂ ਦਿੱਲੀ, 12 ਅਪਰੈਲ

ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕੋਵਿਡ ਟੀਕੇ ਦੀ ਸਪਲਾਈ ਅਤੇ ਵੰਡ ਪ੍ਰਬੰਧਨ ਦੀ ਆਪਣੀ ‘ਨਾਕਾਮੀ ਲੁਕਾਉਣ’ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਟਵੀਟ ਕੀਤਾ, ‘‘ ਇਕ ਦਿਨ ਸਰਕਾਰ ਟੀਕਾਕਰਨ ਮੁਹਿੰਮ ਨੂੰ ਇਕ ਤਿਉਹਾਰ ਕਹਿੰਦੀ ਹੈ। ਦੂਜੇ ਦਿਨ, ਇਸ ਨੂੰ ‘ਦੂਜੀ ਜੰਗ’ ਆਖਦੀ ਹੈ। ਇਹ ਕੀ ਹੈ? ਸਾਬਕਾ ਗ੍ਰਹਿ ਮੰਤਰੀ ਨੇ ਕਿਹਾ, ‘‘ ਚੇਤੇ ਕਰੋ, ਜਿਸ ਦਿਨ ਪ੍ਰਧਾਨ ਮੰਤਰੀ ਨੇ ਪਹਿਲੇ ਦਿਨ ਲੌਕਡਾਊਨ ਦਾ ਐਲਾਨ ਕੀਤਾ ਸੀ। ਉਸੇ ਦਿਨ ਉਨ੍ਹਾਂ ਦਾਅਵਾ ਕੀਤਾ ਸੀ ਕਿ ਮਹਾਭਾਰਤ ਦੀ ਜੰਗ 19 ਦਿਨਾਂ ਵਿੱਚ ਜਿੱਤੀ ਗਈ ਸੀ ਅਤੇ ਕਰੋਨਾ ਸੰਕਟ ਖ਼ਿਲਾਫ਼ ਜੰਗ 21 ਦਿਨਾਂ ਵਿੱਚ ਜਿੱਤੀ ਜਾਵੇਗੀ। ਉਸ ਜੰਗ ਦਾ ਕੀ ਹੋਇਆ? ’’ ਚਿਦੰਬਰਮ ਨੇ ਦੋਸ਼ ਲਾਇਆ , ‘‘ ਖਾਲੀ ਦਾਅਵੇ, ਬਿਆਨਬਾਜ਼ੀ ਅਤੇ ਵੱੱਡੀਆਂ ਵੱਡੀਆਂ ਗੱਲਾਂ ਨਾਲ ਵਾਇਰਸ ਖਿਲਾਫ਼ ਸਫਲਤਾ ਨਹੀਂ ਮਿਲੇਗੀ। ਸਰਕਾਰ ਟੀਕੇ ਦੀ ਸਪਲਾਈ ਅਤੇ ਵੰਡ ਪ੍ਰਬੰਧਨ ਸਬੰਧੀ ਆਪਣੀ ਨਾਕਾਮੀ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All