ਨਵੀਂ ਦਿੱਲੀ, 7 ਮਈ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਸਰਕਾਰ ਦੀ ਕਥਿਤ ਨਾਕਾਮੀ ਨੇ ਦੇਸ਼ ਨੂੰ ਮੁੜ ਕੌਮੀ ਲੌਕਡਾਊਨ ਕੰਢੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਦੇਸ਼ ਦੇ ਗ਼ਰੀਬ ਵਰਗ ਦੇ ਲੋਕਾਂ ਨੂੰ ਵਿੱਤੀ ਸਹਾਇਤਾ ਤੇ ਖੁਰਾਕੀ ਸੁਰੱਖਿਆ ਵੀ ਮੁਹੱਈਆ ਕਰਨ ਦੀ ਅਪੀਲ ਕੀਤੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ’ਚ ਸੁਝਾਅ ਦਿੱਤਾ ਕਿ ਸਰਕਾਰ ਨੂੰ ਇਸ ਸਮੇਂ ਲੌਕਡਾਊਨ ਕਾਰਨ ਪੈਣ ਵਾਲੇ ਵਿੱਤੀ ਪ੍ਰਭਾਵ ਬਾਰੇ ਨਹੀਂ ਸੋਚਣਾ ਚਾਹੀਦਾ ਕਿਉਂਕਿ ਇਸ ਸਮੇਂ ਮਨੁੱਖਤਾ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ, ‘‘ਤੁਹਾਡੀ ਸਰਕਾਰ ਕੋਲ ਕਰੋਨਾਵਾਇਰਸ ਤੇ ਟੀਕਾਕਰਨ ਰਣਨੀਤੀ ਬਾਰੇ ਸਪੱਸ਼ਟਤਾ ਨਹੀਂ ਸੀ ਅਤੇ ਤੁਸੀਂ ਸਮੇਂ ਤੋਂ ਪਹਿਲਾਂ ਹੀ ਸਮਝ ਲਿਆ ਕਿ ਤੁਸੀਂ ਮਹਾਮਾਰੀ ’ਤੇ ਜਿੱਤ ਹਾਸਲ ਕਰ ਲਈ ਹੈ। ਹੁਣ ਦੇਸ਼ ਖਤਰਨਾਕ ਹਾਲਾਤ ’ਚ ਪੁੱਜ ਚੁੱਕਾ ਹੈ ਤੇ ਮਹਾਮਾਰੀ ਸੁਨਾਮੀ ਵਾਂਗ ਫੈਲ ਰਹੀ ਹੈ।’’ ਰਾਹੁਲ ਨੇ ਸੈਂਟਲਰ ਵਿਸਟਾ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਬੋਲਦਿਆਂ ਇਸ ਯੋਜਨਾ ਨੂੰ ‘ਅਪਰਾਧਿਕ ਬਰਬਾਦੀ’ ਕਰਾਰ ਦਿੱਤਾ ਅਤੇ ਸਰਕਾਰ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਵੱਲ ਧਿਆਨ ਦੇਣ ਲਈ ਕਿਹਾ। -ਪੀਟੀਆਈ