ਜੰਮੂ, 12 ਮਈ
ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਸ਼ੱਕੀ ਅਤਿਵਾਦੀਆਂ ਨੇ ਪੁਲੀਸ ਪਾਰਟੀ ’ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਂਬਾ-ਊਧਮਪੁਰ ਮਾਰਗ ’ਤੇ ਨਾਦ ਵਿੱਚ ਮੰਗਲਵਾਰ ਰਾਤ 10 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਵਾਹਨਾਂ ਦੀ ਜਾਂਚ ਕਰ ਰਹੀ ਪੁਲੀਸ ਟੀਮ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗ੍ਰਨੇਡ ਮਿੱਥੇ ਨਿਸ਼ਾਨੇ ’ਤੇ ਨਾ ਡਿੱਗਣ ਦੀ ਥਾਂ ਖੁੱਲ੍ਹੇ ਮੈਦਾਨ ਵਿੱਚ ਫਟ ਗਿਆ। ਇਸ ਕਾਰਨ ਕੋਈ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਪੂਰੇ ਖੇਤਰ ਦੀ ਘੇਰਾਬੰਦੀ ਕਰਕੇ ਹਮਲਾ ਕਰਨ ਵਾਲੇ ਸ਼ੱਕੀ ਅਤਿਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।-ਪੀਟੀਆਈ