ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਕਿਹਾ ਕਿ ਬਹੁਤ ਸਾਰੇ ਰਾਜਾਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਵਸਤਾਂ ਤੇ ਸੇਵਾ ਟੈਕਸ (ਜੀਐੱਸਟੀ) ਕੌਂਸਲ ਨੇ ਕੱਪੜਿਆਂ ’ਤੇ ਟੈਕਸ ਦੀ ਦਰ 5 ਫੀਸਦ ਤੋਂ ਵਧਾ ਕੇ 12 ਫੀਸਦ ਕਰਨ ਦੇ ਫ਼ੈਸਲੇ ’ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜੁੱਤਿਆਂ ਸਬੰਧੀ ਅਜਿਹੀ ਮੰਗ ’ਤੇ ਸਹਿਮਤੀ ਨਹੀਂ ਬਣੀ ਹੈ। ਜੀਐੱਸਟੀ ਦਰਾਂ ਨੂੰ ਤਰਕਸੰਗਤ ਬਣਾਉਣ ਸਬੰਧੀ ਰਾਜਾਂ ਦੇ ਵਿੱਤ ਮੰਤਰੀਆਂ ਦੇ ਇੱਕ ਗਰੁੱਪ ਨੂੰ ਕੱਪੜਿਆਂ ’ਦੇ ਟੈਕਸ ਦੀ ਦਰ ਬਾਰੇ ਵਿਚਾਰ ਕਰਨ ਲਈ ਕਿਹਾ ਗਿਆ ਹੈ। ਇਸ ਗਰੁੱਪ ਨੂੰ ਫਰਵਰੀ 2022 ਤੱਕ ਇਸ ਸਬੰਧੀ ਰਿਪੋਰਟ ਦੇਸ਼ ਲਈ ਕਿਹਾ ਗਿਆ ਹੈ। -ਪੀਟੀਆਈ