ਚੇਨਈ: ਕੇਂਦਰ ਸਰਕਾਰ ਨੇ ਮਦਰਾਸ ਹਾਈ ਕੋਰਟ ਨੂੰ ਜਾਣੂ ਕਰਵਾਇਆ ਹੈ ਕਿ ਆਨਲਾਈਨ ਸਿੱਖਿਆ ਲਈ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਜਾ ਰਹੇ ਹਨ। ਵਧੀਕ ਸੌਲੀਸਿਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਹਦਾਇਤਾਂ 15 ਜੁਲਾਈ ਤੱਕ ਤਿਆਰ ਹੋ ਜਾਣਗੀਆਂ। ਅਦਾਲਤ ਵਿਚ ਦਾਇਰ ਇਕ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਆਨਲਾਈਨ ਜਮਾਤਾਂ ਬਿਨਾਂ ਕਿਸੇ ਢੁੱਕਵੇਂ ਦਿਸ਼ਾ-ਨਿਰਦੇਸ਼ ਤੋਂ ਲਾਈਆਂ ਜਾ ਰਹੀਆਂ ਹਨ। -ਪੀਟੀਆਈ