ਨਵੀਂ ਦਿੱਲੀ: ਦੇਸ਼ ਵਿੱਚ ਮੰਕੀਪੌਕਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਮਹਾਮਾਰੀ ਤੋਂ ਬਚਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਲਾਗ ਤੋਂ ਬਚਣ ਲਈ ਪੀੜਤ ਨੂੰ ਦੂਜੇ ਵਿਅਕਤੀਆਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸੈਨੇਟਾਈਜ਼ਰ ਦੀ ਵਰਤੋਂ ਕਰਨ, ਹੱਥ ਧੋਣ, ਮਾਸਕ ਤੇ ਦਸਤਾਨੇ ਪਹਿਨਣ ਦੀ ਅਪੀਲ ਵੀ ਕੀਤੀ। -ਪੀਟੀਆਈ