ਪੇਇਚਿੰਗ, 10 ਸਤੰਬਰ
ਭਾਰਤ ਨੇ ਚੀਨ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਉਥੋਂ ਦੀ ਘੱਟ ਪਾਸ ਫ਼ੀਸਦ ਦਰ ਬਾਰੇ ਸੁਚੇਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੀਨ ਤੋਂ ਪੜ੍ਹ ਕੇ ਆਏ ਵਿਦਿਆਰਥੀਆਂ ਨੂੰ ਭਾਰਤ ਵਿਚ ਪ੍ਰੈਕਟਿਸ ਕਰਨ ਦੇ ਸਖਤ ਨਿਯਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਹੈ।