ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ-19 ਵੈਕਸੀਨਾਂ ਦੀ ਬਰਬਾਦੀ ਰੋਕਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਮਕਸਦ ਲਈ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਨੇ ਕਿਹਾ ਕਿ ਜਦੋਂ ਵੈਕਸੀਨ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਤਾਂ ਸਿਰਫ਼ 10 ਫ਼ੀਸਦ ਹੀ ਬਰਬਾਦੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਹੁਣ ਰੋਜ਼ਾਨਾ ਇਕ ਕੇਂਦਰ ’ਤੇ 100 ਵਿਅਕਤੀਆਂ ਨੂੰ ਟੀਕੇ ਲਗਾਉਣ ਦੀ ਥਾਂ ’ਤੇ ਹੋਰ ਵਧੇਰੇ ਲੋਕਾਂ ਨੂੰ ਆਉਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਟੀਕੇ ਲਗਾਉਣ ਲਈ ਨਹੀਂ ਆਉਂਦੇ ਹਨ ਤਾਂ ਟੀਕਿਆਂ ਨੂੰ ਬਰਬਾਦ ਹੋਣ ਤੋਂ ਰੋਕਣ ਲਈ ਲੋਕਾਂ ਦੀ ਗਿਣਤੀ ਵਧਾਈ ਜਾ ਰਹੀ ਹੈ। -ਪੀਟੀਆਈ