ਨਾਡਿਆਡ (ਗੁਜਰਾਤ), 17 ਅਪਰੈਲ
ਗੁਜਰਾਤ ਦੇ ਖੇੜਾ ਜ਼ਿਲ੍ਹੇ ਦੇ ਨਾਡਿਆਡ ਕਸਬੇ ਨੇੜੇ ਅਹਿਮਦਾਬਾਦ-ਵਡੋਦਰਾ ਐਕਸਪ੍ਰੈੱਸਵੇਅ ’ਤੇ ਅੱਜ ਇੱਕ ਤੇਜ਼ ਰਫਤਾਰ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ ਜਿਸ ਵਿੱਚ ਕਾਰ ਸਵਾਰ ਦਸ ਲੋਕਾਂ ਦੀ ਮੌਤ ਹੋ ਗਈ। ਖੇੜਾ ਦੇ ਐੱਸਪੀ ਰਾਜੇਸ਼ ਗਾਧੀਆ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ ਅਤੇ ਤਕਨੀਕੀ ਨੁਕਸ ਕਾਰਨ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਡਰਾਈਵਰ ਤੇ ਪੰਜ ਸਾਲਾ ਬੱਚੇ ਸਮੇਤ ਕਾਰ ਸਵਾਰ ਦਸ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਅੱਠ ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂਕਿ ਦੋ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਨਾਡਿਆਡ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਉਨ੍ਹਾਂ ਨੇ ਵੀ ਦਮ ਤੋੜ ਦਿੱਤਾ। -ਪੀਟੀਆਈ