ਸੂਰਤ, 19 ਜਨਵਰੀ
ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਸੜਕ ਕਿਨਾਰੇ ਸੁੱਤੇ ਰਾਜਸਥਾਨ ਦੇ 15 ਪਰਵਾਸੀ ਮਜ਼ਦੂਰਾਂ ਨੂੰ ਟਰੱਕ ਨੇ ਦਰੜ ਦਿੱਤਾ ਅਤੇ ਸਾਰੇ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਦੁਖਦਾਈ ਘਟਨਾ ਸੂਰਤ ਤੋਂ 60 ਕਿਲੋਮੀਟਰ ਦੂਰ ਕੋਸੰਬਾ ਪਿੰਡ ਨੇੜੇ ਵਾਪਰੀ। ਗੰਨੇ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਟਰੱਕ ਚਾਲਕ ਸੰਤੁਲਨ ਗੁਆ ਬੈਠਾ ਤੇ ਸੜਕ ਕੰਢ ਸੁੱਤੇ ਮਜ਼ਦੂਰਾਂ ’ਤੇ ਜਾ ਚੜਿਆ।
ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।