ਰਾਜਕੋਟ, 25 ਮਈ
ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਇੱਕ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਅੱਜ ਸ਼ਾਮ ਅੱਗ ਲੱਗਣ ਕਾਰਨ ਬੱਚਿਆਂ ਸਮੇਤ ਘੱਟੋ-ਘੱਟ 27 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਟੀਆਰਪੀ ਗੇਮ ਜ਼ੋਨ ਵਿੱਚ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਨੂੰ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਰਾਜਕੋਟ ਤਾਲੁਕਾ ਦੇ ਪੁਲੀਸ ਇੰਸਪੈਕਟਰ ਧਵਲ ਹਰੀਪਾਰਾ ਨੇ ਕਿਹਾ, ‘‘ਬੱਚਿਆਂ ਸਮੇਤ 27 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।’’ ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਘਟਨਾ ਵਿੱਚ ਹੋਈਆਂ ਮੌਤਾਂ ਲਈ ਦੁੱਖ ਜ਼ਾਹਿਰ ਕੀਤਾ ਹੈ। -ਪੀਟੀਆਈ