ਬੋਟਾਡ (ਗੁਜਰਾਤ), 25 ਜੁਲਾਈ
ਗੁਜਰਾਤ ਦੇ ਬੋਟਾਡ ਜ਼ਿਲ੍ਹੇ ਅਧੀਨ ਪਿੰਡ ਰੋਜਿਦ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਘੱਟੋ ਘੱਟ 10 ਜਣਿਆਂ ਦੀ ਮੌਤ ਹੋ ਗਈ ਜਦਕਿ 20 ਹੋਰਨਾਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਜਰਾਤ ਦੇ ਡੀਜੀਪੀ ਅਸ਼ੀਸ਼ ਭਾਟੀਆ ਨੇ ਦੱਸਿਆ ਕਿ ਬੋਟਾਡ ਜ਼ਿਲ੍ਹੇ ’ਚੋਂ ਪੁਲੀਸ ਵੱਲੋਂ ਕਥਿਤ ਨਾਜਾਇਜ਼ ਦੇਸੀ ਸ਼ਰਾਬ ਵੇਚਣ ਵਾਲੇ ਤਿੰਨ ਜਣਿਆਂ ਨੂੰ ਹਿਰਾਸਤ ਵਿੱਚ ਗਿਆ ਹੈ। ਭਾਟੀਆ ਨੇ ਦੱਸਿਆ, ‘‘ਜ਼ਹਿਰੀਲੀ ਸ਼ਰਾਬ ਪੀਣ ਮਗਰੋਂ ਹੁਣ ਤੱਕ 10 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਲੱਗਪਗ 20 ਜਣਿਆਂ ਨੂੰ ਵੱਖ ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਪੁੱਛ ਪੜਤਾਲ ਲਈ ਤਿੰਨ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ।’’