
ਮੁੰਬਈ/ਅਹਿਮਦਾਬਾਦ, 25 ਜੂਨ
ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਅਹਿਮਦਾਬਾਦ ਸ਼ਹਿਰ ਦੀ ਅਪਰਾਧ ਸ਼ਾਖਾ ਵਿੱਚ ਉਸ ਖ਼ਿਲਾਫ਼ ਦਰਜ ਐੱਫਆਈਆਰ ਦੇ ਸਬੰਧ ਵਿੱਚ ਅੱਜ ਉਸ ਨੂੰ ਮੁੰਬਈ ਤੋਂ ਹਿਰਾਸਤ ਵਿੱਚ ਲੈ ਲਿਆ। ਇਹ ਜਾਣਕਾਰੀ ਏਟੀਐੱਸ ਦੇ ਸੂਤਰਾਂ ਨੇ ਦਿੱਤੀ। ਦੂਜੇ ਪਾਸੇ ਸੀਤਲਵਾੜ ਨੇ ਗੁਜਰਾਤ ਪੁਲੀਸ ਖ਼ਿਲਾਫ਼ ਸ਼ਾਂਤਾਕਰੂਜ਼ ਥਾਣੇ ਵਿੱਚ ਸ਼ਿਕਾਇਤ ਦੇ ਕੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਗੁਜਰਾਤ ਏਟੀਐੱਸ ਦੇ ਇਕ ਸੂਤਰ ਨੇ ਦੱਸਿਆ, ‘‘ਸੀਤਲਵਾੜ ਨੂੰ ਗੁਜਰਾਤ ਏਟੀਐੱਸ ਨੇ ਅਹਿਮਦਾਬਾਦ ਅਪਰਾਧ ਸ਼ਾਖਾ ਵੱਲੋਂ ਦਰਜ ਐੱਫਆਈਆਰ ਦੇ ਸਬੰਧ ਵਿੱਚ ਮੁੰਬਈ ਤੋਂ ਹਿਰਾਸਤ ਵਿੱਚ ਲਿਆ ਹੈ।’’
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ