ਗੁਜਰਾਤ ਏਟੀਐੱਸ ਨੇ ਤੀਸਤਾ ਸੀਤਲਵਾੜ ਨੂੰ ਹਿਰਾਸਤ ਵਿੱਚ ਲਿਆ

ਅਹਿਮਦਾਬਾਦ ਅਪਰਾਧ ਸ਼ਾਖਾ ਵੱਲੋਂ ਦਰਜ ਐੱਫਆਈਆਰ ਦੇ ਸਬੰਧ ’ਚ ਕੀਤੀ ਕਾਰਵਾਈ

ਗੁਜਰਾਤ ਏਟੀਐੱਸ ਨੇ ਤੀਸਤਾ ਸੀਤਲਵਾੜ ਨੂੰ ਹਿਰਾਸਤ ਵਿੱਚ ਲਿਆ

ਗੁਜਰਾਤ ਪੁਲੀਸ ਵੱਲੋਂ ਹਿਰਾਸਤ ਵਿੱਚ ਲਈ ਕਾਰਕੁੰਨ ਤੀਸਤਾ ਸੀਤਲਵਾੜ ਮੁੰਬਈ ਦੇ ਸਾਂਤਾਕਰੂਜ਼ ਪੁਲੀਸ ਸਟੇਸ਼ਨ ’ਚ। ਫੋਟੋ:ਪੀਟੀਆਈ

ਮੁੰਬਈ/ਅਹਿਮਦਾਬਾਦ, 25 ਜੂਨ

ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਅਹਿਮਦਾਬਾਦ ਸ਼ਹਿਰ ਦੀ ਅਪਰਾਧ ਸ਼ਾਖਾ ਵਿੱਚ ਉਸ ਖ਼ਿਲਾਫ਼ ਦਰਜ ਐੱਫਆਈਆਰ ਦੇ ਸਬੰਧ ਵਿੱਚ ਅੱਜ ਮੁੰਬਈ ਤੋਂ ਹਿਰਾਸਤ ਵਿੱਚ ਲੈ ਲਿਆ। ਇਸ ਜਾਣਕਾਰੀ ਏਟੀਐੱਸ ਦੇ ਸੂਤਰਾਂ ਨੇ ਦਿੱਤੀ। ਦੂਜੇ ਪਾਸੇ ਸੀਤਲਵਾੜ ਨੇ ਗੁਜਰਾਤ ਪੁਲੀਸ ਖ਼ਿਲਾਫ਼ ਸਾਂਤਾਕਰੂਜ਼ ਥਾਣੇ ’ਚ ਸ਼ਿਕਾਇਤ ਦੇ ਕੇ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ।

ਗੁਜਰਾਤ ਏਟੀਐੱਸ ਦੇ ਇਕ ਸੂਤਰ ਨੇ ਦੱਸਿਆ, ‘‘ਸੀਤਲਵਾੜ ਨੂੰ ਗੁਜਰਾਤ ਏਟੀਐੱਸ ਨੇ ਅਹਿਮਦਾਬਾਦ ਅਪਰਾਧ ਸ਼ਾਖਾ ਵੱਲੋਂ ਦਰਜ ਐੱਫਆਈਆਰ ਦੇ ਸਬੰਧ ਵਿੱਚ ਮੁੰਬਈ ਤੋਂ ਹਿਰਾਸਤ ਵਿੱਚ ਲਿਆ ਹੈ।’’ ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਦੇ ਮਾਮਲੇ ਵਿੱਚ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਤੇ ਹੋਰਾਂ ਨੂੰ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਕਲੀਨ ਚਿਟ ਦਿੱਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ ਸੀ। ਸੀਤਲਵਾੜ ਦੀ ਗੈਰ-ਸਰਕਾਰੀ ਸੰਸਥਾ (ਐੱਨਜੀਓ) ਨੇ ਜ਼ਕੀਆ ਜਾਫਰੀ ਦੀ ਕਾਨੂੰਨੀ ਲੜਾਈ ਦੌਰਾਨ ਉਸ ਦਾ ਸਮਰਥਨ ਕੀਤਾ ਸੀ। ਜਾਫ਼ਰੀ ਦਾ ਪਤੀ ਅਹਿਸਾਨ ਜਾਫਰੀ ਦੰਗਿਆਂ ਦੌਰਾਨ ਮਾਰਿਆ ਗਿਆ ਸੀ। ਮੁੰਬਈ ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੀਤਲਵਾੜ ਨੂੰ ਗੁਜਰਾਤ ਪੁਲੀਸ ਨੇ ਉਸ ਦੀ ਸਾਂਤਾਕਰੂਜ਼ ਸਥਿਤ ਰਿਹਾਇਸ਼ ’ਚੋਂ ਹਿਰਾਸਤ ’ਚ ਲਿਆ ਤੇ ਸਥਾਨਕ ਪੁਲੀਸ ਨੂੰ ਸੂਚਿਤ ਕਰਨ ਤੋਂ ਬਾਅਦ ਉਸ ਨੂੰ ਆਪਣੇ ਨਾਲ ਲੈ ਗਈ। ਅਧਿਕਾਰੀ ਨੇ ਕਿਹਾ, ‘ਉਨ੍ਹਾਂ (ਸੀਤਲਵਾੜ) ਸਾਂਤਾਕਰੂਜ਼ ਥਾਣੇ ’ਚ ਇੱਕ ਲਿਖਤੀ ਸ਼ਿਕਾਇਤ ਵੀ ਦਿੱਤੀ ਸੀ।’ ਸੀਤਲਵਾੜ ਦੀ ਸ਼ਿਕਾਇਤ ’ਚ ਦੋਸ਼ ਲਾਇਆ ਗਿਆ ਹੈ ਕਿ ਗੁਜਰਾਤ ਪੁਲੀਸ ਨੇ ਉਨ੍ਹਾਂ ਦੀ ਰਿਹਾਇਸ਼ ’ਚ ਜ਼ਬਰਦਸਤੀ ਪ੍ਰਵੇਸ਼ ਕੀਤਾ। ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਐੱਫਆਈਆਰ ਜਾਂ ਵਾਰੰਟ ਦੀ ਕਾਪੀ ਨਹੀਂ ਦਿਖਾਈ ਤੇ ਉਸ ਦੇ ਖੱਬੇ ਹੱਥ ’ਚ ਸੱਟ ਵੱਜੀ ਹੋਈ ਸੀ। ਉਨ੍ਹਾਂ ਸ਼ਿਕਾਇਤ ’ਚ ਕਿਹਾ, ‘ਮੈਨੂੰ ਆਪਣੀ ਜ਼ਿੰਦਗੀ ਨੂੰ ਲੈ ਕੇ ਗੰਭੀਰ ਖ਼ਤਰਾ ਮਹਿਸੂਸ ਹੋ ਰਿਹਾ ਹੈ।’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸ਼ਹਿਰ

View All