ਅਹਿਮਦਾਬਾਦ/ਨਵੀਂ ਦਿੱਲੀ, 18 ਮਈ
ਕਾਂਗਰਸ ਦੀ ਗੁਜਰਾਤ ਇਕਾਈ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਅਸਤੀਫ਼ੇ ਦੀ ਚਿੱਠੀ ਟਵਿੱਟਰ ‘ਤੇ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਰਦਿਕ ਨੇ ਕਾਂਗਰਸ ‘ਤੇ ਗੁਜਰਾਤ ਵਿਰੋਧੀ ਸੋਚ ਰੱਖਣ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਕਾਂਗਰਸ ਸਿਰਫ ਵਿਰੋਧ ਦੀ ਰਾਜਨੀਤੀ ਕਰ ਰਹੀ ਹੈ ਅਤੇ ਆਪਣੇ ਆਪ ਨੂੰ ਬਦਲ ਵਜੋਂ ਪੇਸ਼ ਕਰਨ ‘ਚ ਅਸਫਲ ਰਹੀ ਹੈ।