ਅਹਿਮਦਾਬਾਦ, 12 ਜਨਵਰੀ
ਦਸੰਬਰ ਵਿਚ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਰਾਜ ’ਚ 13 ਜ਼ਿਲ੍ਹਾ ਤੇ ਸ਼ਹਿਰੀ ਇਕਾਈਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਨੇ ਇਕ ਬਿਆਨ ਜਾਰੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਹੀਨਾ ਪਹਿਲਾਂ ਸਾਬਕਾ ਸੰਸਦ ਮੈਂਬਰ ਜਗਦੀਸ਼ ਠਾਕੁਰ ਨੇ ਪਾਰਟੀ ਦੀ ਸੂਬੇ ਵਿਚ ਕਮਾਨ ਸੰਭਾਲੀ ਹੈ। ਕਾਂਗਰਸ ਵੱਲੋਂ ਜਿਹੜੇ 13 ਸ਼ਹਿਰੀ ਤੇ ਜ਼ਿਲ੍ਹਾ ਪ੍ਰਧਾਨ ਲਾਏ ਗਏ ਹਨ, ਉਨ੍ਹਾਂ ਵਿਚੋਂ ਛੇ ਨਵੇਂ ਹਨ ਜਦਕਿ ਬਾਕੀ ਪੁਰਾਣਿਆਂ ਨੂੰ ਮੁੜ ਨਿਯੁਕਤ ਕੀਤਾ ਗਿਆ ਹੈ। ਗੁਜਰਾਤ ਕਾਂਗਰਸ ਦੇ ਬੁਲਾਰੇ ਮਨੀਸ਼ ਦੋਸ਼ੀ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਆਗੂਆਂ ਨੂੰ ਦੁਹਰਾਇਆ ਹੈ ਜਿਨ੍ਹਾਂ ਦੀ ਕਾਰਗੁਜ਼ਾਰੀ ਪਹਿਲਾਂ ਚੰਗੀ ਰਹੀ ਹੈ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਦੂਜੇ ਸ਼ਹਿਰਾਂ ਤੇ ਜ਼ਿਲ੍ਹਿਆਂ ਵਿਚ ਹੋਰ ਨਿਯੁਕਤੀਆਂ ਵੀ ਕੀਤੀਆਂ ਜਾ ਸਕਦੀਆਂ ਹਨ। ਇਹ ਨਿਯੁਕਤੀਆਂ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਜਾਣਗੀਆਂ। -ਪੀਟੀਆਈ