ਅਹਿਮਦਾਬਾਦ, 28 ਅਕਤੂਬਰ
ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਸ਼ੋਕ ਗਹਿਲੋਤ ਅੱਜ ਤੋਂ ਗੁਜਰਾਤ ਦੇ ਤਿੰਨ ਰੋਜ਼ਾ ਦੌਰੇ ’ਤੇ ਰਹਿਣਗੇ। ਇਸ ਦੌਰਾਨ ਇਹ ਆਗੂ ਸੂਬੇ ਦੇ ਵੱਖ ਵੱਖ ਹਿੱਸਿਆਂ ’ਚ ਆਪੋ-ਆਪਣੀਆਂ ਪਾਰਟੀਆਂ ਦੀਆਂ ਵੱਖ ਵੱਖ ਰੈਲੀਆਂ ਨੂੰ ਸੰਬੋਧਨ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਤੋਂ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਛੇ ਰੈਲੀਆਂ ਨੂੰ ਸੰਬੋਧਨ ਕਰਨਗੇ। ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਛੇ ਰੈਲੀਆਂ ਨੂੰ ਸੰਬੋੋੋਧਨ ਕਰਨਗੇ। ਪਾਰਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਉਹ ਸੂਬੇ ਦੀ ਵਿਧਾਨ ਸਭਾ ਚੋਣ ਲਈ ਰਣਨੀਤੀ ’ਤੇ ਚਰਚਾ ਕਰਨ ਲਈ ‘ਆਪ’ ਆਗੂਆਂ ਨਾਲ ਮੀਟਿੰਗ ਵੀ ਕਰਨਗੇ। ਜ਼ਿਕਰਯੋਗ ਹੈ ਕਿ ਗੁਜਰਾਤ ਦੀ 182 ਮੈਂਬਰੀ ਵਿਧਾਨ ਸਭਾ ਲਈ ਇਸ ਸਾਲ ਦੇ ਅਖੀਰ ’ਚ ਚੋਣਾਂ ਹੋਣੀਆਂ ਹਨ। -ਪੀਟੀਆਈ