ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਮੈਂਬਰਾਂ ’ਚ ਕਬਾਇਲੀ, ਪੱਛੜੀਆਂ ਸ਼੍ਰੇਣੀਆਂ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਭਾਈਚਾਰੇ ਦੇ ਲੋਕ ਸ਼ਾਮਲ ਹਨ। ਇਸ ਐਲਾਨ ਨਾਲ ਭਾਜਪਾ ਦੀ ਹਕੂਮਤ ਵਾਲੇ ਗੁਜਰਾਤ ਰਾਜ ਵਿੱਚ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਾਲੀ ‘ਆਪ’ ਪਹਿਲੀ ਪਾਰਟੀ ਬਣ ਗਈ ਹੈ।ਪਾਰਟੀ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ ਨੇ ਕਿਹਾ ਕਿ ਪਾਰਟੀ ਵੱਲੋਂ ਜਿਹੜੇ ਦਸ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ’ਚ ਗੁਜਰਾਤ ‘ਆਪ’ ਦੇ ਮੀਤ ਪ੍ਰਧਾਨ ਭੇਮਾਭਾਈ ਚੌਧਰੀ, ਜਗਮਲ ਵਾਲਾ, ਅਰਜੁਨ ਰਾਠਵਾ, ਸਾਗਰ ਰਾਬੜੀ ਦੇ ਨਾਂ ਸ਼ਾਮਲ ਹਨ। -ਪੀਟੀਆਈ