ਅਹਿਮਦਾਬਾਦ, 27 ਨਵੰਬਰ
ਗੁਜਰਾਤ ਦੇ ਰਾਜਕੋਟ ਸ਼ਹਿਰ ਵਿਚ ਵੀਰਵਾਰ ਦੇਰ ਰਾਤ ਨੂੰ ਕੋਵਿਡ-19 ਹਸਪਤਾਲ ਦੇ ਆਈਸੀਯੂ ਵਿਚ ਅੱਗ ਲੱਗਣ ਕਾਰਨ ਪੰਜ ਮਰੀਜ਼ਾਂ ਦੀ ਮੌਤ ਹੋ ਗਈ। ਅੱਗ ਬੁਝਾਊ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਰੋਨਾ ਵਾਇਰਸ ਨਾਲ ਪੀੜਤ 28 ਹੋਰ ਮਰੀਜ਼ਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਉਨ੍ਹਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਵੀਰਵਾਰ ਤੜਕੇ 1 ਵਜੇ ਦੇ ਕਰੀਬ ਮਾਵੜੀ ਖੇਤਰ ਦੇ ਉਦੈ ਸ਼ਿਵਾਨੰਦ ਹਸਪਤਾਲ ਦੇ ਆਈਸੀਯੂ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ ਇਸ ਘਟਨਾ ਦਾ ਸੁਪਰੀਮ ਕੋਰਟ ਨੇ ਨੋਟਿਸ ਲੈ ਲਿਆ ਹੈ ਤੇ ਰਾਜ ਸਰਕਾਰ ਤੋਂ ਜੁਆਬ ਮੰਗਿਆ ਹੈ।