ਅਹਿਮਦਾਬਾਦ, 13 ਜੁਲਾਈ
ਗੁਜਰਾਤ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸਾਲ 2002 ਦੇ ਫ਼ਿਰਕੂ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਨੂੰ ਪਾਲਨਪੁਰ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ।ਭੱਟ ਨੂੰ ਦੰਗਿਆਂ ਦੇ ਸਬੰਧ ਵਿੱਚ ਬੇਕਸੂਰ ਲੋਕਾਂ ਨੂੰ ਗਲਤ ਤਰੀਕੇ ਨਾਲ ਫਸਾਉਣ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ‘ਟ੍ਰਾਂਸਫਰ ਵਾਰੰਟ’ ਰਾਹੀਂ ਗ੍ਰਿਫਤਾਰ ਕੀਤਾ ਗਿਆ ਹੈ। ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਅਤੇ ਗੁਜਰਾਤ ਦੇ ਸਾਬਕਾ ਪੁਲੀਸ ਡਾਇਰੈਕਟਰ ਜਨਰਲ ਆਰਬੀ ਸ੍ਰੀਕੁਮਾਰ ਤੋਂ ਬਾਅਦ ਭੱਟ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਤੀਜਾ ਮੁਲਜ਼ਮ ਹੈ।