ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Gunfight between armed groups: ਮਨੀਪੁਰ: ਇੰਫਾਲ ਵਾਦੀ ਦੇ ਸਰਹੱਦੀ ਪਿੰਡ ਵਿੱਚ ਹਥਿਆਬੰਦ ਸਮੂਹਾਂ ਵਿਚਾਲੇ ਗੋਲੀਬਾਰੀ

ਇੰਫਾਲ, 25 ਦਸੰਬਰ ਮਨੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਦੋ ਹਥਿਆਰਬੰਦ ਸਮੂਹਾਂ ਵਿਚਾਲੇ ਗੋਲੀਬਾਰੀ ਹੋਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਹਥਿਆਰਬੰਦ ਲੋਕਾਂ ਨੇ ਕਾਂਗਪੋਕਪੀ ਜ਼ਿਲ੍ਹੇ ਦੀਆਂ ਪਹਾੜੀਆਂ ਤੋਂ ਸਿਨਮ ਕੋਮ ਪਿੰਡ ਨੂੰ ਨਿਸ਼ਾਨਾ ਬਣਾ...
ਮਨੀਪੁਰ ਵਿੱਚ ਇਕ ਸੰਵੇਦਨਸ਼ੀਲ ਇਲਾਕੇ ’ਚ ਗਸ਼ਤ ਕਰਦੇ ਸੁਰੱਖਿਆ ਬਲ ਦੇ ਜਵਾਨ। ਫਾਈਲ ਫੋਟੋ: ਪੀਟੀਆਈ
Advertisement

ਇੰਫਾਲ, 25 ਦਸੰਬਰ

ਮਨੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਦੋ ਹਥਿਆਰਬੰਦ ਸਮੂਹਾਂ ਵਿਚਾਲੇ ਗੋਲੀਬਾਰੀ ਹੋਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ।

Advertisement

ਪੁਲੀਸ ਨੇ ਦੱਸਿਆ ਕਿ ਹਥਿਆਰਬੰਦ ਲੋਕਾਂ ਨੇ ਕਾਂਗਪੋਕਪੀ ਜ਼ਿਲ੍ਹੇ ਦੀਆਂ ਪਹਾੜੀਆਂ ਤੋਂ ਸਿਨਮ ਕੋਮ ਪਿੰਡ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਉਸ ਨੇ ਦੱਸਿਆ ਕਿ ਤਲਹਟੀ ਵਿੱਚ ਤਾਇਨਾਤ ਹਥਿਆਰਬੰਦ ‘ਗ੍ਰਾਮੀਣ ਸਵੈਮ ਸੇਵਕਾਂ’ ਨੇ ਜਵਾਬੀ ਕਾਰਵਾਈ ਕੀਤੀ।

ਪੁਲੀਸ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਇਲਾਕੇ ਵੱਚ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਉਸ ਨੇ ਦੱਸਿਆ ਕਿ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਉਸ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਇੰਫਾਲ ਪੂਰਬ ਵਿੱਚ ਥਾਮਨਾਪੋਕਪੀ ਅਤੇ ਨੇੜਲੇ ਉਯੋਕ ਚਿੰਗ ਵਿੱਚ ਹਥਿਆਰਬੰਦ ਲੋਕਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ।

ਮੈਇਤੀ ਤੇ ਕੁਕੀ ਭਾਈਚਾਰਿਆਂ ਦੇ ਲੋਕਾਂ ਵਿਚਾਲੇ 3 ਮਈ 2023 ਨੂੰ ਸ਼ੁਰੂ ਹੋਏ ਜਾਤੀ ਸੰਘਰਸ਼ ਕਰ ਕੇ ਹੁਣ ਤੱਕ 250 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਈ ਹਨ। -ਪੀਟੀਆਈ

Advertisement
Show comments