ਗੁਰਨਾਮ ਸਿੰਘ ਚੜੂਨੀ ’ਤੇ ਲੱਗੇ ਸਿਆਸੀ ਪਾਰਟੀਆਂ ਨਾਲ ਰਾਬਤੇ ਦੇ ਦੋਸ਼

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਂਚ ਲਈ ਕਮੇਟੀ ਕਾਇਮ, ਤਿੰਨ ਦਿਨਾਂ ’ਚ ਦੇਵੇਗੀ ਰਿਪੋਰਟ, ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਵੱਲੋਂ ਬਿਆਨ ਤੋੜ ਮਰੋੜ ਕੇ ਪੇ਼ਸ਼ ਕਰਨ ਦੀ ਨਿਖੇਧੀ

ਗੁਰਨਾਮ ਸਿੰਘ ਚੜੂਨੀ ’ਤੇ ਲੱਗੇ ਸਿਆਸੀ ਪਾਰਟੀਆਂ ਨਾਲ ਰਾਬਤੇ ਦੇ ਦੋਸ਼

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਸਿੰਘੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਕਰਦਿਆਂ ਦੀ ਫਾਈਲ ਫੋਟੋ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 18 ਜਨਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 55 ਦਿਨਾਂ ਤੋਂ ਇਕਜੁੱਟ ਹੋ ਕੇ ਦਿੱਲੀ ਦੀਆਂ ਬਰੂਹਾਂ ’ਤੇ ਲਾੲੇ ਧਰਨਿਆਂ ’ਚ ਡਟੇ ਸੰਯੁਕਤ ਕਿਸਾਨ ਮੋਰਚੇ ਵਿੱਚ ਫੁੱਟ ਦੇ ਆਸਾਰ ਬਣ ਗਏ ਹਨ। ਮੋਰਚੇ ਵੱਲੋਂ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ’ਤੇ ਸਿਆਸੀ ਪਾਰਟੀਆਂ ਦੇ ਕਥਿਤ ਸੰਪਰਕ ਵਿੱਚ ਹੋਣ ਦੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ। ਲੰਘੇ ਦਿਨ ਸਿੰਘੂ ’ਤੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਵੀ ਪੱਤਰਕਾਰਾਂ ਨੇ ਚੜੂਨੀ ਨੂੰ ਲੈ ਕੇ ਮੋਰਚੇ ਦੇ ਆਗੂਆਂ ਤੋਂ ਸਵਾਲ ਪੁੱਛੇ ਸਨ।

ਬੀਕੇਯੂ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ

ਚੇਤੇ ਰਹੇ ਕਿ ਚੜੂਨੀ ’ਤੇ ਦੋਸ਼ ਲੱਗ ਰਹੇ ਹਨ ਕਿ ਉਹ ਕਿਸਾਨ ਅੰਦੋਲਨ ਨੂੰ ਲੈ ਕੇ ਦੇਸ਼ ਦੀਆਂ ਵਿਰੋਧੀ ਪਾਰਟੀਆਂ ਦੇ ਸੰਪਰਕ ਵਿੱਚ ਹਨ ਤੇ ਅਗਲੇ ਦਿਨਾਂ ’ਚ ਸਾਂਝੀ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ। ਜਦੋਂਕਿ ਸੰਯੁਕਤ ਕਿਸਾਨ ਮੋਰਚਾ ਪਹਿਲਾਂ ਹੀ ਸਾਫ਼ ਕਰ ਚੁੱਕਾ ਹੈ ਕਿ ਇਸ ਅੰਦੋਲਨ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਚੜੂਨੀ ਵੱਲੋਂ ਸੱਦੀ ‘ਸਮੁੱਚੀ ਸਿਆਸੀ ਪਾਰਟੀਆਂ ਦੀ ਮੀਟਿੰਗ’ ਨਾਲ ਕੋਈ ਸਬੰਧ ਨਹੀਂ ਹੈ। ਸੰਯੁਕਤ ਕਿਸਾਨ ਮੋਰਚੇ ਨੇ ਸਿਆਸੀ ਪਾਰਟੀਆਂ ਨਾਲ ਚੜੂਨੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਨੋਟਿਸ ਲੈਂਦਿਆਂ, ਲੰਘੇ ਦਿਨ ਮੋਰਚੇ ਦੀ ਮੀਟਿੰਗ ਵਿੱਚ ਵਿਚਾਰ ਚਰਚਾ ਮਗਰੋਂ ਇੱਕ ਕਮੇਟੀ ਬਣਾਈ ਹੈ, ਜੋ ਇਸ ਮਾਮਲੇ ਦੀ ਜਾਂਚ ਕਰ ਕੇ ਤਿੰਨ ਦਿਨਾਂ ਆਪਣੀ ਰਿਪੋਰਟ ਦੇਵੇਗੀ।

ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਮੱਧ ਪ੍ਰਦੇਸ਼ ਨਾਲ ਸਬੰਧਤ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਉਨ੍ਹਾਂ ਦੇ ਹਵਾਲੇ ਨਾਲ ਇਕ ਹਿੰਦੀ ਰੋਜ਼ਨਾਮਚੇ ’ਚ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਬਾਰੇ ਖ਼ਬਰ ਛਾਪੇ ਜਾਣ ਦੀ ਨਿਖੇਧੀ ਕੀਤੀ ਹੈ। ਕੱਕਾ ਨੇ ਕਿਹਾ ਕਿ ਉਹ ਅਖ਼ਬਾਰ ਖ਼ਿਲਾਫ਼ ਕਾਰਵਾਈ ਕਰ ਸਕਦੇ ਹਨ।

ਕਾਬਿਲੇਗੌਰ ਹੈ ਕਿ ਐਤਵਾਰ ਨੂੰ ਸਿੰਘੂ ਬਾਰਡਰ ’ਤੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪੱੱਤਰਕਾਰਾਂ ਨੇ ਜਦੋਂ ਕੱਕਾ ਨੂੰ ਚੜੂਨੀ ਬਾਬਤ ਸਵਾਲ ਪੁੱਛੇ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਮੋਰਚੇ ਦੇ ਆਗੂਆਂ ਵੱਲੋਂ ਇਸ ਉਪਰ ਚਰਚਾ ਹੋਵੇਗੀ। ਉਧਰ ਕਿਸਾਨ ਆਗੂ ਚੜੂਨੀ ਦੇ ਮੋਬਾਈਲ ਉੱਤੇ ਜਦੋਂ ਸੰਪਰਕ ਕੀਤਾ ਤਾਂ ਚੜੂਨੀ ਧੜੇ ਦੇ ਹੀ ਸੰਦੀਪ ਕੁਮਾਰ ਟੋਪਰਾਂ ਕਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਇਮ ਕਮੇਟੀ ਬਾਰੇ ਕੋਈ ਜਾਣਕਾਰੀ ਨਹੀਂ ਹੈ, ਪਰ ਜੇਕਰ ਅਜਿਹਾ ਹੈ ਤਾਂ ਉਸ ਬਾਬਤ ਜਵਾਬ ਦੇ ਦਿੱਤਾ ਜਾਵੇਗਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All