DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sikh pilgrimage: ਹੁਣ ਪਾਕਿਸਤਾਨ ਜਾ ਸਕਣਗੇ ਸਿੱਖ ਸ਼ਰਧਾਲੂ; ਭਾਰਤ ਸਰਕਾਰ ਨੇ ਗੁਰਪੁਰਬ ’ਤੇ ਯਾਤਰਾ ਲਈ ਦਿੱਤੀ ਮਨਜ਼ੂਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੇਨਤੀ ’ਤੇ ਮਿਲੀ ਆਗਿਆ; ਪ੍ਰਬੰਧਕਾਂ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

  • fb
  • twitter
  • whatsapp
  • whatsapp
featured-img featured-img
ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨੂੰ ਜੱਥੇ ਭੇਜਣ ਦੀ ਆਗਿਆ ਦਿੱਤੀ ਗਈ
Advertisement

Sikh pilgrimage: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਅਪੀਲ ’ਤੇ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਜੱਥਾ ਪਾਕਿਸਤਾਨ ਨਾ ਭੇਜਣ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ ਤੇ ਹੁਣ ਵਿਦੇਸ਼ ਮੰਤਰਾਲੇ ਨੇ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ।

ਜਾਰੀ ਬਿਆਨ ਵਿੱਚ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਕੇਂਦਰ ਸਰਕਾਰ ਨੇ ਇੱਕ ਹੁਕਮ ਜਾਰੀ ਕੀਤਾ ਸੀ ਕਿ ਇਸ ਵਾਰ ਗੁਰਪੁਰਬ ’ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਇਸ ਉਪਰੰਤ ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਤੇ ਸਰਕਾਰ ਨੂੰ ਦੱਸਿਆ ਕਿ ਇਹ ਮਸਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵਾਂ ਦੇਸ਼ਾਂ ਦਰਮਿਆਨ ਕ੍ਰਿਕਟ ਮੈਚ ਹੋ ਸਕਦੇ ਹਨ ਤਾਂ ਫਿਰ ਸ਼ਰਧਾਲੂਆਂ ਦਾ ਜੱਥਾ ਭੇਜਣ ਵਿਚ ਕੋਈ ਮੁਸ਼ਕਿਲ ਨਹੀਂ ਹੋਣੀ ਚਾਹੀਦੀ।

Advertisement

ਉਨ੍ਹਾਂ ਦੱਸਿਆ ਕਿ ਹੁਣ ਵਿਦੇਸ਼ ਮੰਤਰਾਲੇ ਨੇ ਗੁਰਪੁਰਬ ’ਤੇ ਜੱਥਾ ਭੇਜਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਫ਼ੈਸਲੇ ਲਈ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਦਾ ਧੰਨਵਾਦ ਕੀਤਾ।

Advertisement

ਦੋਵਾਂ ਆਗੂਆਂ ਨੂੰ ਸਿੱਖ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਾਸਪੋਰਟ ਤੁਰੰਤ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਦੀ ਜਾਂਚ ਉਪਰੰਤ ਪ੍ਰਵਾਨਗੀ ਸਮੇਂ ਸਿਰ ਮਿਲ ਸਕੇ।

Advertisement
×