ਗੁਰੂਗ੍ਰਾਮ: ਸੜਕ ਹਾਦਸ ਵਿਚ ਇੱਕ ਕਾਵੜੀਏ ਦੀ ਮੌਤ, 2 ਗੰਭੀਰ ਜ਼ਖਮੀ
ਗੁਰੂਗ੍ਰਾਮ, 31 ਜੁਲਾਈ ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਕਾਰਨ 17 ਸਾਲਾਂ ਕਾਵੜੀਏ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਜਿਸ ਤੋਂ ਭੜਕੇ ਕਾਵੜੀਆਂ ਨੇ ਦਿੱਲੀ ਜੈਪੁਰ ਹਾਈਵੇਅ ’ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ...
Advertisement
ਗੁਰੂਗ੍ਰਾਮ, 31 ਜੁਲਾਈ
ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਕਾਰਨ 17 ਸਾਲਾਂ ਕਾਵੜੀਏ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਜਿਸ ਤੋਂ ਭੜਕੇ ਕਾਵੜੀਆਂ ਨੇ ਦਿੱਲੀ ਜੈਪੁਰ ਹਾਈਵੇਅ ’ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਕਾਵੜੀਏ ਦੀ ਪਛਾਣ ਹੇਮੰਤ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨ ਕਰ ਰਹੇ ਕਾਵੜੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹਾਈਵੇਅ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੌਕੇ ਫ਼ਰਾਰ ਹੋਏ ਟਰੱਕ ਡਰਾਈਵਰ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਗਈ ਹੈ। -ਪੀਟੀਆਈ
Advertisement