DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SIR News: ਭਾਜਪਾ ਨੂੰ ਜਿਤਾਉਣ ਲਈ ਗਿਆਨੇਸ਼ ਨੇ ਧੋਖਾਧੜੀ ਕੀਤੀ: ਤੇਜਸਵੀ

ਰਾਸ਼ਟਰੀ ਜਨਤਾ ਦਲ (ਆਰ ਜੀ ਡੀ) ਦੇ ਨੇਤਾ ਤੇਜਸਵੀ ਯਾਦਵ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਭਾਜਪਾ ਨੂੰ ਚੋਣਾਂ ਜਿਤਾਉਣ ਲਈ ‘ਧੋਖਾਧੜੀ ਵਾਲੇ ਹੱਥਕੰਡੇ’ ਅਪਣਾਉਣ ਦਾ ਦੋਸ਼ ਲਾਇਆ ਹੈ। ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ...

  • fb
  • twitter
  • whatsapp
  • whatsapp
featured-img featured-img
ਤੇਜਸਵੀ ਯਾਦਵ ਦੀ ਫਾਈਲ ਫੋਟੋ।
Advertisement

ਰਾਸ਼ਟਰੀ ਜਨਤਾ ਦਲ (ਆਰ ਜੀ ਡੀ) ਦੇ ਨੇਤਾ ਤੇਜਸਵੀ ਯਾਦਵ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਭਾਜਪਾ ਨੂੰ ਚੋਣਾਂ ਜਿਤਾਉਣ ਲਈ ‘ਧੋਖਾਧੜੀ ਵਾਲੇ ਹੱਥਕੰਡੇ’ ਅਪਣਾਉਣ ਦਾ ਦੋਸ਼ ਲਾਇਆ ਹੈ। ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਇਸੇ ਰੋਸ ਕਾਰਨ ਦੇਸ਼ ਵਿੱਚ ਲੋਕ ਸੜਕਾਂ ਉੱਤੇ ਉਤਰਨ ਲਈ ਮਜਬੂਰ ਹੋਏ ਹਨ। ਪਟਨਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇਜਸਵੀ ਯਾਦਵ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ; ਉਸ ਦਾ ਕੰਮ ਧੋਖਾਧੜੀ ਵਾਲੇ ਹੱਥਕੰਡੇ ਅਪਣਾ ਕੇ ਭਾਜਪਾ ਨੂੰ ਜਿਤਾਉਣਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਐਕਟ ਤਹਿਤ ਮਿਲੇ ਕਾਨੂੰਨੀ ਕਵਚ ਕਾਰਨ ਉਹ ਬੇਖ਼ੌਫ਼ ਹੋ ਕੇ ਇਹ ਸਭ ਕਰ ਰਹੇ ਹਨ। ਇਸ ਦੇ ਨਾਲ ਹੀ ਬਿਹਾਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਆਰ ਜੇ ਡੀ ਨੇਤਾ ਨੇ ਕਿਹਾ ਕਿ ਹੜ੍ਹ ਰਾਹਤ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡ ਖ਼ਤਮ ਹੋ ਚੁੱਕੇ ਹਨ, ਕਿਉਂਕਿ ਸੂਬੇ ਦਾ ਸਾਰਾ ਖ਼ਜ਼ਾਨਾ ਚੋਣਾਂ ’ਤੇ ਲੁਟਾ ਦਿੱਤਾ ਗਿਆ ਹੈ। ਉਨ੍ਹਾਂ ਸੂਬੇ ਵਿੱਚ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਅਪਰਾਧ ਸਬੰਧੀ ਵੀ ਮੌਜੂਦਾ ਸਰਕਾਰ ਨੂੰ ਘੇਰਿਆ।

Advertisement
Advertisement
×