ਹਮਾਸ ਤੇ ਇਜ਼ਰਾਈਲ ਨੇ ਹੋਰ ਬੰਦੀ ਰਿਹਾਅ ਕੀਤੇ, ਜੰਗਬੰਦੀ ਦੀ ਮਿਆਦ ’ਚ ਵਾਧੇ ਸੀਆਈਏ ਦਾ ਮੁਖੀ ਕਤਰ ਪੁੱਜਿਆ
ਦੀਰ ਅਲ-ਬਲਾਹ (ਗਾਜ਼ਾ ਪੱਟੀ), 29 ਨਵੰਬਰ ਫਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਅਤੇ ਇਜ਼ਰਾਈਲ ਦਰਮਿਆਨ ਜੰਗਬੰਦੀ ਦੇ ਪੰਜਵੇਂ ਦਿਨ ਮੰਗਲਵਾਰ ਨੂੰ ਹਮਾਸ ਨੇ 12 ਬੰਦੀਆਂ ਨੂੰ ਰਿਹਾਅ ਕਰ ਦਿੱਤਾ, ਜਦੋਂ ਕਿ ਇਜ਼ਰਾਈਲ ਨੇ ਆਪਣੀਆਂ ਜੇਲ੍ਹਾਂ ਵਿੱਚ ਬੰਦ 30 ਫਲਸਤੀਨੀ ਕੈਦੀਆਂ ਨੂੰ ਰਿਹਾਅ...
Advertisement
ਦੀਰ ਅਲ-ਬਲਾਹ (ਗਾਜ਼ਾ ਪੱਟੀ), 29 ਨਵੰਬਰ
ਫਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਅਤੇ ਇਜ਼ਰਾਈਲ ਦਰਮਿਆਨ ਜੰਗਬੰਦੀ ਦੇ ਪੰਜਵੇਂ ਦਿਨ ਮੰਗਲਵਾਰ ਨੂੰ ਹਮਾਸ ਨੇ 12 ਬੰਦੀਆਂ ਨੂੰ ਰਿਹਾਅ ਕਰ ਦਿੱਤਾ, ਜਦੋਂ ਕਿ ਇਜ਼ਰਾਈਲ ਨੇ ਆਪਣੀਆਂ ਜੇਲ੍ਹਾਂ ਵਿੱਚ ਬੰਦ 30 ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਇਜ਼ਰਾਈਲ ਨੇ ਕਿਹਾ ਕਿ ਹਮਾਸ ਵੱਲੋਂ ਰਿਹਾਅ ਕੀਤੇ ਉਸ ਦੇ 10 ਨਾਗਰਿਕ ਅਤੇ ਦੋ ਥਾਈ ਨਾਗਰਿਕ ਇਜ਼ਰਾਈਲ ਪਰਤ ਗਏ ਹਨ।
Advertisement
ਇਸ ਤੋਂ ਬਾਅਦ ਇਜ਼ਰਾਈਲ ਨੇ ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਦੋਵਾਂ ਧਿਰਾਂ ਵੱਲੋਂ ਬੁੱਧਵਾਰ ਰਾਤ ਨੂੰ ਬੰਦੀਆਂ ਅਤੇ ਕੈਦੀਆਂ ਦੇ ਅੰਤਿਮ ਦੌਰ ਦੀ ਰਿਹਾਈ ਤੋਂ ਬਾਅਦ ਜੰਗਬੰਦੀ ਦੀ ਮਿਆਦ ਖਤਮ ਹੋ ਜਾਵੇਗੀ। ਸੂਤਰਾਂ ਮੁਤਾਬਕ ਅਮਰੀਕੀ ਖੁਫੀਆ ਏਜੰਸੀ ਸੀਆਈਏ ਦੇ ਨਿਰਦੇਸ਼ਕ ਵਿਲੀਅਮ ਬਰਨਜ਼ ਅਤੇ ਡੇਵਿਡ ਬਰਨੀਆ ਜੰਗਬੰਦੀ ਨੂੰ ਵਧਾਉਣ ਅਤੇ ਹੋਰ ਬੰਦੀਆਂ ਦੀ ਰਿਹਾਈ ਬਾਰੇ ਚਰਚਾ ਕਰਨ ਲਈ ਕਤਰ ਵਿੱਚ ਹਨ। ਕਤਰ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਾਉਣ ’ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।
Advertisement
×