ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਲੋਕ ਆਪਣੀ ਖ਼ੁਸ਼ੀ ਤੇ ਖ਼ੁਸ਼ਹਾਲੀ ਨੂੰ ਇਕ-ਦੂਜੇ ਨਾਲ ਸਾਂਝਾ ਕਰਨ। ਕੋਵਿੰਦ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਮਾਜ ਦੇ ਵੱਖ-ਵੱਖ ਵਰਗ ਅਲੱਗ-ਅਲੱਗ ਵਿਸ਼ਵਾਸਾਂ ’ਤੇ ਮਨਾਉਂਦੇ ਹਨ। ਦੀਵਾਲੀ ਦਾ ਸ਼ੁੱਭ ਮੌਕਾ ਆਪਸੀ ਸਨੇਹ, ਭਾਈਚਾਰੇ ਦਾ ਸੁਨੇਹਾ ਦਿੰਦਾ ਹੈ, ਇਹ ਬਦੀ ਉਤੇ ਨੇਕੀ ਦੀ ਜਿੱਤ ਦਾ ਵੀ ਪ੍ਰਤੀਕ ਹੈ। ਰਾਸ਼ਟਰਪਤੀ ਨੇ ਲੋਕਾਂ ਨੂੰ ਕਿਹਾ ਕਿ ਉਹ ਇਕੱਠੇ ਹੋ ਕੇ ਤਿਉਹਾਰ ਸਾਫ਼ ਤੇ ਸੁਰੱਖਿਅਤ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਇਸ ਮੌਕੇ ਵਾਤਾਵਰਨ ਦਾ ਵੀ ਖ਼ਿਆਲ ਰੱਖਣਾ ਜ਼ਰੂਰੀ ਹੈ। -ਪੀਟੀਆਈ