DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Harbans Singh Death: ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦੇਹਾਂਤ

ਜੰਮੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਏ ਆਖ਼ਰੀ ਸਾਹ

  • fb
  • twitter
  • whatsapp
  • whatsapp
featured-img featured-img
ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦੇਹਾਂਤ
Advertisement

ਨੈਸ਼ਨਲ ਕਾਨਫ਼ਰੰਸ (NC) ਦੇ ਸੀਨੀਅਰ ਆਗੂ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਸੋਮਵਾਰ ਤੜਕੇ ਜੰਮੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਹ 84 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੁੱਖਦਾਇਕ ਖ਼ਬਰ ਦੀ ਪੁਸ਼ਟੀ ਕੀਤੀ ਹੈ।

ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਸਰਦਾਰ ਹਰਬੰਸ ਸਿੰਘ ਨੂੰ ਬੀਮਾਰੀ ਦੇ ਚੱਲਦਿਆਂ ਜੰਮੂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਸੋਮਵਾਰ ਤੜਕੇ ਕਰੀਬ 2 ਵਜੇ ਉਨ੍ਹਾਂ ਆਖ਼ਰੀ ਸਾਹ ਲਏ। ਉਨ੍ਹਾਂ ਦੇ ਪਿੱਛੇ ਪਤਨੀ, ਦੋ ਪੁੱਤਰ ਅਤੇ ਤਿੰਨ ਧੀਆਂ ਦਾ ਭਰਿਆ-ਪੂਰਾ ਪਰਿਵਾਰ ਹੈ। ਉਨ੍ਹਾਂ ਦਾ ਅੰਤਮ ਸਸਕਾਰ ਅੱਜ ਸ਼ਾਮ 5 ਵਜੇ ਸ਼ਾਸਤਰੀ ਨਗਰ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Advertisement

ਕਾਬਿਲੇਗ਼ੌਰ ਹੈ ਕਿ ਸਰਦਾਰ ਹਰਬੰਸ ਸਿੰਘ ਨੂੰ ਪਿਛਲੇ ਸਾਲ ਦਸੰਬਰ ਵਿੱਚ ਹੀ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਡਾ. ਫ਼ਾਰੂਕ ਅਬਦੁੱਲਾ ਦਾ ਰਾਜਨੀਤਕ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹ 1996 ਤੋਂ 2002 ਦੌਰਾਨ ਫ਼ਾਰੂਕ ਅਬਦੁੱਲਾ ਦੀ ਅਗਵਾਈ ਹੇਠਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਸਨ।

Advertisement

ਉਨ੍ਹਾਂ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਐਨ.ਸੀ. ਦੇ ਸੂਬਾ ਪ੍ਰਧਾਨ ਰਤਨ ਲਾਲ ਗੁਪਤਾ ਨੇ ਕਿਹਾ ਕਿ ਸਮਾਜ ਅਤੇ ਪਾਰਟੀ ਲਈ ਉਨ੍ਹਾਂ ਦਾ ਅਨਮੋਲ ਯੋਗਦਾਨ ਅਤੇ ਸਮਰਪਣ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪਾਰਟੀ ਆਗੂਆਂ ਅਤੇ ਸਮਰਥਕਾਂ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Advertisement
×