ਨਵੀਂ ਦਿੱਲੀ (ਟਨਸ): ਰਾਜ ਸਭਾ ਨੇ ਜਨਤਾ ਦਲ (ਯੂਨਾਈਟਿਡ) ਦੇ ਸੰਸਦ ਮੈਂਬਰ ਹਰਿਵੰਸ਼ ਨੂੰ ਅੱਜ ਜ਼ੁਬਾਨੀ ਵੋਟਾਂ ਨਾਲ ਸਦਨ ਦਾ ਡਿਪਟੀ ਚੇਅਰਮੈਨ ਚੁਣ ਲਿਆ। ਭਾਜਪਾ ਪ੍ਰਧਾਨ ਜੇ.ਪੀ.ਨੱਡਾ ਨੇ ਉਨ੍ਹਾਂ ਦੇ ਨਾਂ ਦੀ ਤਜਵੀਜ਼ ਰੱਖੀ, ਜਿਸ ਦੀ ਤਾਈਦ ਥਾਵਰਚੰਦ ਗਹਿਲੋਤ ਨੇ ਕੀਤੀ। ਵਿਰੋਧੀ ਪਾਰਟੀਆਂ ਨੇ ਹਰਿਵੰਸ਼ ਦੇ ਮੁਕਾਬਲੇ ਰਾਸ਼ਟਰੀ ਜਨਤਾ ਦਲ ਦੇ ਮਨੋਜ ਝਾਅ ਨੂੰ ਉਮੀਦਵਾਰ ਬਣਾਇਆ ਸੀ। ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹਰਿਵੰਸ਼ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਵੰਸ਼ ਨੂੰ ਨਿਯੁਕਤੀ ਲਈ ਵਧਾਈ ਦਿੰਦਿਆਂ ਸਦਨ ਚਲਾਉਣ ਮੌਕੇ ਉਨ੍ਹਾਂ ਵੱਲੋਂ ਵਿਖਾਈ ਨਿਰਪੱਖਤਾ ਦਾ ਹਵਾਲਾ ਦਿੱਤਾ।