ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਰਮੀਤ ਢਿੱਲੋਂ ਨੇ ਕਨਵੈਨਸ਼ਨ ਦੌਰਾਨ ਕੀਤੀ ‘ਅਰਦਾਸ’

ਕੈਲੀਫੋਰਨੀਆ ਰਿਪਬਲਿਕਨ ਪਾਰਟੀ ਦੀ ਵਾਈਸ ਚੇਅਰ ਵਿਮੈਨ ਵਜੋਂ ਵੀ ਕਰ ਚੁੱਕੀ ਹੈ ਕੰਮ
Advertisement

ਨਵੀਂ ਦਿੱਲੀ,16 ਜੁਲਾਈ

ਰਿਪਬਲਿਕਨ ਪਾਰਟੀ ਦੀ ਆਗੂ ਤੇ ਸਿਵਲ ਰਾਈਟਸ ਬਾਰੇ ਅਟਾਰਨੀ ਹਰਮੀਤ ਢਿੱਲੋਂ ਨੇ ਅੱਜ ਮਿਲਵਾਕੀ ਵਿੱਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਮੌਜੂਦਗੀ ਵਿੱਚ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਵਿੱਚ ‘ਅਰਦਾਸ’ ਕੀਤੀ। ਉਨ੍ਹਾਂ ਸਿੱਖਾਂ ਦੀ ਧਾਰਮਿਕ ਰਸਮ ਅਦਾ ਕਰਦਿਆਂ ਕਿਹਾ ਕਿ ਇੱਕ ਸਿੱਖ ਪਰਵਾਸੀ ਪਰਿਵਾਰ ਦੀ ਮੈਂਬਰ ਹੋਣ ਦੇ ਨਾਤੇ ਉਸ ਨੂੰ ਸਤਿਕਾਰ ਦੀ ਨਿਸ਼ਾਨੀ ਵਜੋਂ ਅਰਦਾਸ ਕਰਨ ਸਮੇਂ ਸਿਰ ਢਕਣ ਦੀ ਪ੍ਰਥਾ ਦੀ ਪਾਲਣਾ ਕਰਨੀ ਚਾਹੀਦੀ ਹੈ। ਦੱਸਣਾ ਬਣਦਾ ਹੈ ਕਿ ਉਹ ਪਹਿਲਾਂ ਕੈਲੀਫੋਰਨੀਆ ਰਿਪਬਲਿਕਨ ਪਾਰਟੀ ਦੀ ਵਾਈਸ ਚੇਅਰ ਵਿਮੈਨ ਵਜੋਂ ਕੰਮ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਅਰਦਾਸ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ ਜੋ ਆਮ ਤੌਰ ’ਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਵੱਲੋਂ ਕਿਸੇ ਵੀ ਨਵੇਂ ਕੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਕੀਤੀ ਜਾਂਦੀ ਹੈ। ਇਹ ਪ੍ਰਮਾਤਮਾ ਦਾ ਧੰਨਵਾਦ ਕਰਨ ਅਤੇ ਸਾਰਿਆਂ ਲਈ ਨਿਮਰਤਾ, ਸੱਚਾਈ ਅਤੇ ਨਿਆਂ ਵਰਗੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਵਿੱਚ ਮਦਦ ਕਰਨ ਦੀ ਮੰਗ ਕਰਨ ਲਈ ਕੀਤੀ ਜਾਂਦੀ ਹੈ। -ਆਈਏਐੱਨਐੱਸ

Advertisement

Advertisement
Tags :
California Republican PartyDonald TrumpHarmeet DhillonPunjabi News