ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕੌਮੀ ਰਾਜਧਾਨੀ ਵਿੱਚ ਵਧ ਰਹੇ ਕਰੋਨਾ ਕੇਸਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਟੈਸਟ ਸਮਰੱਥਾ ਵਧਾਊਣ, ਸੰਪਰਕ ਲੱਭਣ, ਵਧੇਰੇ ਜਾਂਚ ਕਰਨ ਅਤੇ ਸਖ਼ਤੀ ਨਾਲ ਕੰਟੇਨਮੈਂਟ ਨੇਮਾਂ ਦੀ ਪਾਲਣਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਵੀਡੀਓ-ਕਾਨਫਰੰਸਿੰਗ ਜ਼ਰੀਏ ਕੀਤੀ ਊੱਚ ਪੱਧਰੀ ਮੀਟਿੰਗ ਵਿੱਚ ਵਰਧਨ ਨੇ ਦਿੱਲੀ ਵਿੱਚ ਕਰੋਨਾ ਨਾਲ ਸਿੱਝਣ ਲਈ ਕੀਤੀ ਤਿਆਰੀ ਦਾ ਜਾਇਜ਼ਾ ਲਿਆ। ਸਿਹਤ ਮੰਤਰਾਲੇ ਵਲੋਂ ਜਾਰੀ ਬਿਆਨ ਅਨੁਸਾਰ ਵਰਧਨ ਨੇ ਕਿਹਾ, ‘‘ਵਧ ਰਹੇ ਕੇਸ, ਪਾਜ਼ੇਟਿਵ ਕੇਸਾਂ ਦੀ ਦਰ ਵਧਣ ਅਤੇ ਕਈ ਜ਼ਿਲ੍ਹਿਆਂ ਵਿੱਚ ਟੈਸਟ ਸਮਰੱਥਾ ਘੱਟ ਹੋਣਾ ਚਿੰਤਾ ਦਾ ਵਿਸ਼ਾ ਹੈ।’’ ਊਨ੍ਹਾਂ ਹੋਰ ਕੇਸ ਵਧਣ ਦੀ ਸੂਰਤ ਵਿੱਚ ਵਧੇਰੇ ਬੈੱਡਾਂ ਦੀ ਊਪਲੱਬਧਤਾ ’ਤੇ ਜ਼ੋਰ ਦਿੱਤਾ। -ਪੀਟੀਆਈ