ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ ਵਿਧਾਨ ਸਭਾ ਚੋਣ: ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹੋਣਗੇ ਖੜਗੇ, ਸੋਨੀਆ ਤੇ ਰਾਹੁਲ ਗਾਂਧੀ

ਚੰਡੀਗੜ੍ਹ, 13 ਸਤੰਬਰ ਕਾਂਗਰਸ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਭੁਪਿੰਦਰ ਹੁੱਡਾ, ਕੁਮਾਰੀ ਸ਼ੈਲਜਾ ਅਤੇ ਰਣਦੀਪ ਸਿੰਘ...
Photo Congress X
Advertisement

ਚੰਡੀਗੜ੍ਹ, 13 ਸਤੰਬਰ

ਕਾਂਗਰਸ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਭੁਪਿੰਦਰ ਹੁੱਡਾ, ਕੁਮਾਰੀ ਸ਼ੈਲਜਾ ਅਤੇ ਰਣਦੀਪ ਸਿੰਘ ਸੂਰਜੇਵਾਲਾ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 40 ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਨਾਮ ਵੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਰੱਖੇ ਗਏ ਹਨ।

Advertisement

ਇਸ ਸੂਚੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਸੱਤਾਧਾਰੀ ਭਾਜਪਾ ਵਿਧਾਨ ਸਭਾ ਚੋਣਾਂ 'ਚ ਹੈਟ੍ਰਿਕ ਲਗਾਉਣ ’ਤੇ ਨਜ਼ਰ ਰੱਖ ਰਹੀ ਹੈ ਪਰ ਉਸ ਨੂੰ ਮੁੜ ਉੱਭਰ ਰਹੀ ਕਾਂਗਰਸ ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। -ਪੀਟੀਆਈ

Advertisement
Tags :
Bajrang PuniaCongressHaryana ElectionsHaryana Elections 2024Indian wrestler Vinesh PhogatLOP Rahul Gandhisonia gandhivinesh PhogatWrestler Bajrang Punia
Show comments