ਹਰਿਆਣਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਜੰਮੂ-ਕਸ਼ਮੀਰ ਨੂੰ 5-5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ
ਪੰਜਾਬ ਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਰਕੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਤਬਾਹੀ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਪੰਜਾਬ ਤੇ ਜੰਮੂ-ਕਸ਼ਮੀਰ ਨੂੰ 5-5 ਕਰੋੜ ਰੁਪਏ ਦੀ ਸਹਾਇਤੀ ਰਾਸ਼ੀ ਦਿੱਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ...
Advertisement
ਪੰਜਾਬ ਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਰਕੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਤਬਾਹੀ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਪੰਜਾਬ ਤੇ ਜੰਮੂ-ਕਸ਼ਮੀਰ ਨੂੰ 5-5 ਕਰੋੜ ਰੁਪਏ ਦੀ ਸਹਾਇਤੀ ਰਾਸ਼ੀ ਦਿੱਤੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੁੱਖ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੋ ਲੋਕਾਂ ਦੇ ਨਾਲ ਖੜੀ ਹੈ।
Advertisement
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਮੁੱਖ ਮੰਤਰੀ ਰਿਲੀਫ ਫੰਡ ਵਿੱਚੋਂ ਦੋਵਾਂ ਸੂਬਿਆਂ ਨੂੰ 5-5 ਕਰੋੜ ਰੁਪਏ ਭੇਜੇ ਗਏ ਹਨ। ਇਹ ਮਦਦ ਦੋਵਾਂ ਸੂਬਿਆਂ ਵਿੱਚ ਰਾਹਤ ਕਾਰਜਾਂ ਵਿੱਚ ਸਹਾਈ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸਾਰਿਆਂ ਦੇ ਨਾਲ ਖੜੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਹਰਿਆਣਾ, ਪੰਜਾਬ ਤੇ ਜੰਮੂ-ਕਸ਼ਮੀਰ ਇਕਜੁੱਟ ਹੋ ਕੇ ਇਸ ਸੰਕਟ ਦਾ ਸਾਹਮਣਾ ਕਰੇਗਾ।
Advertisement