ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ ਵਿਚ ਹੈਟ੍ਰਿਕ: ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜੇ ਸੈਣੀ

ਚੰਡੀਗੜ੍ਹ, 9 ਅਕਤੂਬਰ Haryana Elections 2024: ਹਰਿਆਣਾ ਵਿਚ ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਲਗਾਤਾਰ ਤੀਜੀ ਵਾਰ ਸਫ਼ਲਤਾ ਹਾਸਲ ਕਰਨ ਤੋਂ ਇਕ ਦਿਨ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨਾਲ...
Advertisement

ਚੰਡੀਗੜ੍ਹ, 9 ਅਕਤੂਬਰ

Haryana Elections 2024: ਹਰਿਆਣਾ ਵਿਚ ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਲਗਾਤਾਰ ਤੀਜੀ ਵਾਰ ਸਫ਼ਲਤਾ ਹਾਸਲ ਕਰਨ ਤੋਂ ਇਕ ਦਿਨ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਸੂਤਰਾਂ ਦੇ ਹਵਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਮੰਤਰੀ ਮੰਡਲ ਨੂੰ ਅੰਤਿਮ ਰੂਪ ਦੇਣ ਸਬੰਧੀ ਰਾਏ ਮਸ਼ਵਰਾ ਕਰਨ ਦੀ ਸੰਭਾਵਨਾ ਹੈ। ਸੱਤਾ ਵਿਰੋਧੀ ਲਹਿਰ ਨੂੰ ਇਕ ਪਾਸੇ ਕਰਦਿਆਂ ਭਾਜਪਾ ਨੇ ਹਰਿਆਣਾ ਵਿਚ ਹੈਟ੍ਰਿਕ ਨਾਲ ਆਪਣੀ ਜਿੱਤ ਬਰਕਰਾਰ ਰੱਖੀ ਹੈ।

Advertisement

ਚੋਣ ਨਤੀਜਿਆਂ ਤੋਂ ਬਾਅਦ ਧੰਨਵਾਦ ਕਰਦਿਆਂ ਸੈਣੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਦੀਆਂ ਨੀਤੀਆਂ ’ਤੇ ਆਪਣੀ ਮੋਹਰ ਲਾਈ ਹੈ। ਹਾਲ ਹੀ ਵਿਚ ਆਣੇ ਚੋਣ ਨਤੀਜਿਆਂ ਵਿਚ ਭਾਜਪਾ ਨੇ 48 ਸੀਟਾਂ ਹਾਸਲ ਕੀਤੀਆਂ ਹਨ। ਪੀਟੀਆਈ

Advertisement
Tags :
BJPChief Minister Naib Singh SainiHaryana ElectionsHaryana Elections 2024Haryana Elections News