ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਪੁਲੀਸ ਨੇ ਪਿਛਲੇ ਸਾਲ ਦਾਇਰ ਕੀਤੇ ਨਫ਼ਰਤੀ ਭਾਸ਼ਣ ਦੇ ਕੇਸ ਵਿੱਚ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਦੋ ਹੋਰ ਪਾਰਟੀ ਵਰਕਰਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਚੀਫ ਜੁਡੀਸ਼ਲ ਮੈਜਿਸਟ੍ਰੇਟ ਕੋਲ ਅੰਤਿਮ ਰਿਪੋਰਟ ਦਾਖ਼ਲ ਕਰਦਿਆਂ ਕਰਾਈਮ ਬਰਾਂਚ ਨੇ ਕਿਹਾ ਕਿ ਸੰਜੇ ਸਿੰਘ ਤੇ ‘ਆਪ’ ਵਰਕਰਾਂ ਸਮਰਜੀਤ ਸਿੰਘ ਤੇ ਬ੍ਰਿਜ ਕੁਮਾਰੂ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਸੰਜੇ ਸਿੰਘ ਤੇ ਹੋਰਨਾ ’ਤੇ ਦੋਸ਼ ਸੀ ਕਿ ਉਨ੍ਹਾਂ ਨੇ ਇਕ ਖਾਸ ਸਮੁਦਾਇ ਖ਼ਿਲਾਫ਼ ਟਿੱਪਣੀ ਕੀਤੀ ਸੀ। -ਪੀਟੀਆਈ