ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸੀਏਏ ਵਿਰੋਧੀ ਪ੍ਰਦਰਸ਼ਨ ਨੂੰ ਲੈ ਕੇ ਕਥਿਤ ਨਫ਼ਰਤੀ ਭਾਸ਼ਣ ਦੇਣ ਲਈ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਖ਼ਿਲਾਫ਼ ਐੱਫਆਈਆਰ ਦਰਜ ਕਰਨ ਸਬੰਧੀ ਸੀਪੀਆਈ (ਐੱਮ) ਆਗੂ ਬਰਿੰਦਾ ਕਰਾਤ ਅਤੇ ਕੇ.ਐੱਮ. ਤਿਵਾੜੀ ਦੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ। ਪਟੀਸ਼ਨਰਾਂ ਨੇ ਕੇਸ ਦਰਜ ਕਰਨ ਲਈ ਨਿਰਦੇਸ਼ ਦੇਣ ਤੋਂ ਇਨਕਾਰ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਚੰਦਰਧਾਰੀ ਸਿੰਘ ਨੇ 25 ਮਾਰਚ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਉਨ੍ਹਾਂ ਹੇਠਲੀ ਅਦਾਲਤ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਕਾਨੂੰਨ ਤਹਿਤ ਐੱਫਆਈਆਰ ਦਰਜ ਕਰਨ ਲਈ ਸਮਰੱਥ ਅਥਾਰਿਟੀ ਕੋਲੋਂ ਲੋੜੀਂਦੀ ਮਨਜ਼ੂਰੀ ਲੈਣ ਦੀ ਜ਼ਰੂਰਤ ਹੈ। -ਪੀਟੀਆਈ