ਨਵੀਂ ਦਿੱਲੀ, 2 ਦਸੰਬਰ
ਮੀਡੀਆ ਵਿਚ ਹਾਥਰਸ ਪੀੜਤ ਦੀ ਫੋਟੋ ਪ੍ਰਕਾਸ਼ਿਤ ਕਰਨ ਬਾਰੇ ਸੁਆਲ ਚੁੱਕਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਇਹ ਕਹਿੰਦਿਆਂ ਸੁਣਵਾਈ ਕਰਨ ਤੋਂ ਇਨਕਾਰ ਕਬ ਦਿੱਤਾ ਕਿ ਅਦਾਲਤ ਇਸ ’ਤੇ ਕਾਨੂੰਨ ਨਹੀਂ ਬਣਾ ਸਕਦੀ ਤੇ ਪਟੀਸ਼ਨ ਇਸ ਮਾਮਲੇ ਵਿੱਚ ਸਰਕਾਰ ਨੂੰ ਬੇਨਤੀ ਕਰ ਸਕਦਾ ਹੈ। 14 ਸਤੰਬਰ ਨੂੰ 19 ਸਾਲ ਦੀ ਦਲਿਤ ਲੜਕੀ ਨਾਲ ਕਥਿਤ ਤੌਰ ‘ਤੇ ਹਾਥਰਸ ਵਿੱਚ ਚਾਰ ਵਿਅਕਤੀਆਂ ਨੇ ਸਮੂਹਿਕ ਬਲਾਤਕਾਰ ਕੀਤਾ ਸੀ। ਲੜਕੀ ਦੀ 29 ਸਤੰਬਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ।