ਲਖਨਊ, 7 ਅਕਤੂਬਰ
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਦਲਿਤ ਭਾਈਚਾਰੇ ਨਾਲ ਸਬੰਧਤ ਮੁਟਿਆਰ ਨਾਲ ਸਮੂਹਿਕ ਜਬਰ ਜਨਾਹ ਅਤੇ ਮੌਤ ਦੇ ਮਾਮਲੇ ਦੀ ਜਾਂਚ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ 10 ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ ਹੈ। ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਕੁਮਾਰ ਅਵਸਥੀ ਨੇ ਬੁੱਧਵਾਰ ਨੂੰ ਕਿਹਾ ਕਿ ਐੱਸਆਈਟੀ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ 10 ਦਿਨ ਹੋਰ ਸਮਾਂ ਦਿੱਤਾ ਗਿਆ ਹੈ। ਵਾਧੂ ਸਮਾਂ ਦਿੱਤੇ ਜਾਣ ਦੇ ਕਾਰਨ ਬਾਰੇ ਉਨ੍ਹਾਂ ਕਿਹਾ, “ਇਸ ਦਾ ਸਿਰਫ ਇਕ ਕਾਰਨ ਹੈ ਅਤੇ ਇਹ ਅਜੇ ਜਾਂਚ ਪੂਰੀ ਨਹੀਂ ਹੋਈ।”