ਨਵੀਂ ਦਿੱਲੀ: ਸੁਪਰੀਮ ਕੋਰਟ, ਦੋ ਟਵੀਟਾਂ ਰਾਹੀਂ ਜੁਡੀਸ਼ਰੀ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ ਕਰਨ ਬਦਲੇ ਅਪਰਾਧਿਕ ਹੱਤਕ ਕੇਸ ਦਾ ਸਾਹਮਣਾ ਕਰ ਰਹੇ ਕਾਰਕੁਨ ਵਕੀਲ ਪ੍ਰਸ਼ਾਂਤ ਭੂਸ਼ਨ ਖ਼ਿਲਾਫ਼ ਫੈਸਲਾ ਸ਼ੁੱਕਰਵਾਰ ਨੂੰ ਸੁਣਾਏਗੀ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ 5 ਅਗਸਤ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਸੁਪਰੀਮ ਕੋਰਟ ਨੇ 22 ਜੁਲਾਈ ਨੂੰ ਭੂਸ਼ਨ ਖ਼ਿਲਾਫ਼ ਅਪਰਾਧਿਕ ਮਾਣਹਾਨੀ ਤਹਿਤ ਕਾਰਵਾਈ ਸ਼ੁਰੂ ਕਰਦਿਆਂ ਉਸ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਸੀ।
-ਪੀਟੀਆਈ