ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਐੱਨਸੀਆਰ ’ਚ ਆਵਾਰਾ ਕੁੱਤੇ: ਸੁਪਰੀਮ ਕੋਰਟ ਨੇ 11 ਅਗਸਤ ਦੇ ਹੁਕਮਾਂ ’ਤੇ ਫੈਸਲਾ ਰਾਖਵਾਂ ਰੱਖਿਆ

ਸਰਬਉੱਚ ਕੋਰਟ ਨੇ ਕਿਹਾ ਕਿ ਸਾਰੀ ਸਮੱਸਿਆ ਸਥਾਨਕ ਅਧਿਕਾਰੀਆਂ ਦੀ ਨਾਕਾਮੀ ਕਰਕੇ
Advertisement

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ-ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਆਵਾਰਾ ਕੁੱਤਿਆਂ ਨਾਲ ਸਬੰਧਤ ਮਾਮਲੇ ਵਿਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੜਕਾਂ ਤੋਂ ਆਵਾਰਾ ਜਾਨਵਰਾਂ ਨੂੰ ਹਟਾਉਣ ਦੇ ਹੁਕਮਾਂ 'ਤੇ ਰੋਕ ਲਗਾਉਣ ਦੀ ਮੰਗ ਕਰਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਾਰੀ ਸਮੱਸਿਆ ਸਥਾਨਕ ਅਧਿਕਾਰੀਆਂ ਦੀ 'ਨਾਕਾਮੀ' ਕਾਰਨ ਹੈ।

ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਤਿੰਨ ਮੈਂਬਰੀ ਬੈਂਚ ਵੱਲੋਂ ਮਾਮਲੇ ਦੀ ਸੁਣਵਾਈ ਕੀਤੀ ਜਾ ਰਹੀ ਹੈ। ਸੁਣਵਾਈ ਦੌਰਾਨ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਕਾਰਨ ਬੱਚੇ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਵਿਵਾਦ ਖੜ੍ਹਾ ਕਰਨ ਦੀ ਥਾਂ ਇਸ ਨੂੰ ਸੁਲਝਾਉਣ ਦੀ ਲੋੜ ਹੈ।

Advertisement

ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਈ ਵੀ ਜਾਨਵਰਾਂ ਨੂੰ ਨਫ਼ਰਤ ਨਹੀਂ ਕਰਦਾ। ਉਨ੍ਹਾਂ ਸੁਪਰੀਮ ਕੋਰਟ ਨੂੰ ਦੱਸਿਆ ਕਿ ਦੇਸ਼ ਵਿੱਚ ਇੱਕ ਸਾਲ ਵਿੱਚ ਕੁੱਤਿਆਂ ਦੇ ਕੱਟਣ ਦੇ 37 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਕਿ ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਨੂੰ ਹਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਵਾਲੇ 11 ਅਗਸਤ ਦੇ ਹੁਕਮਾਂ ’ਤੇ ਰੋਕ ਲਗਾਈ ਜਾਵੇ।

ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਆਰ. ਮਹਾਦੇਵਨ ਦੇ ਦੋ ਮੈਂਬਰੀ ਬੈਂਚ ਨੇ 11 ਅਗਸਤ ਨੂੰ ਦਿੱਲੀ-ਐਨਸੀਆਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਸਾਰੇ ਖੇਤਰਾਂ ਤੋਂ ਆਵਾਰਾ ਕੁੱਤਿਆਂ ਨੂੰ ‘ਜਲਦੀ ਤੋਂ ਜਲਦੀ’ ਚੁੱਕ ਕੇ ਸਬੰਧਤ ਆਸਰਾ ਸਥਾਨਾਂ ਵਿੱਚ ਭੇਜਣ। ਬੈਂਚ ਨੇ ਅਧਿਕਾਰੀਆਂ ਨੂੰ ਕੁੱਤਿਆਂ ਲਈ ਤੁਰੰਤ ਆਸਰਾ ਸਥਾਨ ਬਣਾਉਣ ਅਤੇ ਅੱਠ ਹਫ਼ਤਿਆਂ ਦੇ ਅੰਦਰ ਅਜਿਹੇ ਬੁਨਿਆਦੀ ਢਾਂਚੇ ਦੇ ਨਿਰਮਾਣ ਬਾਰੇ ਰਿਪੋਰਟ ਦੇਣ ਦਾ ਨਿਰਦੇਸ਼ ਦਿੱਤਾ ਸੀ।

ਬੈਂਚ ਨੇ ਕਿਹਾ ਸੀ ਕਿ ਆਵਾਰਾ ਕੁੱਤਿਆਂ ਨੂੰ ਸੜਕਾਂ, ਕਲੋਨੀਆਂ ਜਾਂ ਜਨਤਕ ਥਾਵਾਂ ’ਤੇ ਨਾ ਛੱਡਿਆ ਜਾਵੇ ਬਲਕਿ ਸ਼ੈਲਟਰ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ਵਿੱਚ ਰੈਬੀਜ਼, ਖਾਸ ਕਰਕੇ ਆਵਾਰਾ ਕੁੱਤਿਆਂ ਦੇ ਕੱਟਣ ਕਾਰਨ ਬੱਚਿਆਂ ਵਿੱਚ ਹੋਣ ਵਾਲੇ ਰੈਬੀਜ਼ ਦੇ ਸਬੰਧ ਵਿੱਚ 28 ਜੁਲਾਈ ਨੂੰ ਆਪੂ ਨੋਟਿਸ ਲੈਂਦਿਆਂ ਮਾਮਲੇ ਦੀ ਸੁਣਵਾਈ ਦੌਰਾਨ ਕਈ ਨਿਰਦੇਸ਼ ਜਾਰੀ ਕੀਤੇ ਸਨ।

Advertisement
Tags :
Delhi NCRStray dog menacesupreme court