ਨਵੀਂ ਦਿੱਲੀ, 4 ਨਵੰਬਰ
ਸੁਪਰੀਮ ਕੋਰਟ ਨੇ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਬਾਰੇ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ (ਪੀਆਈਐੱਲ) ’ਤੇ 10 ਨਵੰਬਰ ਨੂੰ ਸੁਣਵਾਈ ਲਈ ਸਹਿਮਤੀ ਪ੍ਰਗਟਾਈ। ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਨੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਦੇ ਬਿਆਨ ਦਾ ਨੋਟਿਸ ਲਿਆ।