ਰਾਹੁਲ ਖ਼ਿਲਾਫ਼ ਕੇਸ ਦੀ ਸੁਣਵਾਈ 4 ਨੂੰ
ਹਾਥਰਸ ਸਮੂਹਿਕ ਜਬਰ-ਜਨਾਹ ਮਾਮਲੇ ’ਚ ਬਰੀ ਹੋਏ ਤਿੰਨ ਨੌਜਵਾਨਾਂ ਨੂੰ ਦੋਸ਼ੀ ਕਹਿਣ ਦੇ ਮਾਮਲੇ ’ਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ’ਚ ਅਦਾਲਤ ਨੇ ਸੁਣਵਾਈ ਦੀ ਅਗਲੀ ਤਰੀਕ 4 ਨਵੰਬਰ ਤੈਅ ਕੀਤੀ ਹੈ। ਇਨ੍ਹਾਂ ਨੌਜਵਾਨਾਂ ਨੂੰ ਸੀ...
Advertisement
ਹਾਥਰਸ ਸਮੂਹਿਕ ਜਬਰ-ਜਨਾਹ ਮਾਮਲੇ ’ਚ ਬਰੀ ਹੋਏ ਤਿੰਨ ਨੌਜਵਾਨਾਂ ਨੂੰ ਦੋਸ਼ੀ ਕਹਿਣ ਦੇ ਮਾਮਲੇ ’ਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ’ਚ ਅਦਾਲਤ ਨੇ ਸੁਣਵਾਈ ਦੀ ਅਗਲੀ ਤਰੀਕ 4 ਨਵੰਬਰ ਤੈਅ ਕੀਤੀ ਹੈ। ਇਨ੍ਹਾਂ ਨੌਜਵਾਨਾਂ ਨੂੰ ਸੀ ਬੀ ਆਈ ਅਦਾਲਤ ਨੇ ਬਰੀ ਕੀਤਾ ਸੀ। ਤਿੰਨ ਨੌਜਵਾਨਾਂ ਦੇ ਵਕੀਲ ਮੁੰਨਾ ਸਿੰਘ ਪੁੰਧੀਰ ਨੇ ਕਿਹਾ ਕਿ ਜੱਜ ਛੁੱਟੀ ’ਤੇ ਹੋਣ ਕਾਰਨ ਅੱਜ ਮਾਮਲੇ ’ਤੇ ਸੁਣਵਾਈ ਨਹੀਂ ਹੋ ਸਕੀ। ਇਸ ਲਈ ਕੇਸ ਦੀ ਸੁਣਵਾਈ ਹੁਣ 4 ਨਵੰਬਰ ਨੂੰ ਹੋਵੇਗੀ। ਵਕੀਲ ਨੇ ਕਿਹਾ ਕਿ ਸੀ ਬੀ ਆਈ ਅਦਾਲਤ ਵੱਲੋਂ ਬਰੀ ਕੀਤੇ ਗਏ ਨੌਜਵਾਨਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨਾ ਗਲਤ ਹੈ।
Advertisement
Advertisement
