ਨਵੀਂ ਦਿੱਲੀ, 17 ਮਈ
ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਉਹ ਜਵਾਹਰ ਲਾਲ ਨਹਿਰੂ ਯੂਨੀਵਰਿਸਟੀ ਦੇ ਵਿਦਿਆਰਥੀ ਸ਼ਰਜੀਲ ਇਮਾਮ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ 26 ਮਈ ਨੂੰ ਸੁਣਵਾਈ ਕਰੇਗਾ। ਸ਼ਰਜੀਲ ਨੇ ਆਪਣੀ ਅਰਜ਼ੀ ’ਚ ਦੇਸ਼ ’ਚ ਰਾਜ ਧਰੋਹ ਦੇ ਸਾਰੇ ਮਾਮਲਿਆਂ ’ਚ ਕਾਰਵਾਈ ’ਤੇ ਰੋਕ ਲਾਉਣ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ। ਸ਼ਰਜੀਲ ਨੂੰ 2019 ’ਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ਖ਼ਿਲਾਫ਼ ਰੋਸ ਮੁਜ਼ਾਹਰਿਆਂ ਦੌਰਾਨ ਕਥਿਤ ਤੌਰ ’ਤੇ ਭੜਕਾਊ ਭਾਸ਼ਣ ਦੇਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਸਟਿਸ ਸਿਧਾਰਥ ਮ੍ਰਿਦੁਲ ਤੇ ਜਸਟਿਸ ਰਜਨੀਸ਼ ਭਟਨਾਗਰ ਦੇ ਬੈਂਚ ਨੇ ਅੱਜ ਸ਼ਰਜੀਲ ਦੀ ਅਪੀਲ ’ਤੇ ਸੁਣਵਾਈ ਨਹੀਂ ਕੀਤੀ। ਉਨ੍ਹਾਂ ਇਸ ਨੂੰ ਅਗਲੇ ਹਫ਼ਤੇ ਸੁਣਵਾਈ ਲਈ ਸੂਚੀਬੱਧ ਕਰ ਲਿਆ ਹੈ। -ਪੀਟੀਆਈ