ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਇੰਟਰਨੈੱਟ ਗੂਗਲ ਵੱਲੋਂ ਦਾਖ਼ਲ ਅਪੀਲ ’ਤੇ ਸੁਣਵਾਈ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ। ਗੂਗਲ ਦੇ ਐਂਡਰੌਇਡ ਸਮਾਰਟਫੋਨ ਸਮਝੌਤੇ ਸਬੰਧੀ ਸੀਸੀਆਈ (ਕੰਪੀਟੀਸ਼ਨ ਕਮਿਸ਼ਨ ਆਫ਼ ਇੰਡੀਆ) ਵੱਲੋਂ ਕੀਤੀ ਜਾ ਰਹੀ ਜਾਂਚ ਸਬੰਧੀ ਸੂਚਨਾ ਕਥਿਤ ਤੌਰ ’ਤੇ ਮੀਡੀਆ ਕੋਲ ਲੀਕ ਹੋਣ ਖ਼ਿਲਾਫ਼ ਗੂਗਲ ਵੱਲੋਂ ਇਤਰਾਜ਼ ਜ਼ਾਹਰ ਕੀਤਾ ਗਿਆ ਹੈ। ਇਹ ਪਟੀਸ਼ਨ ਚੀਫ਼ ਜਸਟਿਸ ਡੀ ਐੱਨ ਪਟੇਲ ਅਤੇ ਜਸਟਿਸ ਜਯੋਤੀ ਸਿੰਘ ਦੇ ਬੈਂਚ ਸਾਹਮਣੇ ਤੁਰੰਤ ਸੁਣਵਾਈ ਰੱਖੀ ਗਈ ਸੀ। ਅਦਾਲਤ ਨੇ ਭਲਕੇ ਸ਼ੁੱਕਰਵਾਰ ਨੂੰ ਇਸ ਅਪੀਲ ’ਤੇ ਸੁਣਵਾਈ ਕਰਨ ਦੀ ਸਹਿਮਤੀ ਪ੍ਰਗਟਾਈ ਹੈ। -ਪੀਟੀਆਈ