ਸੁਪਰੀਮ ਕੋਰਟ ’ਚ ਗਰੀਨ ਪਟਾਕਿਆਂ ਬਾਰੇ ਸੁਣਵਾਈ ਭਲਕੇ
ਸੁਪਰੀਮ ਕੋਰਟ ਨੇ ਅੱਜ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਗਰੀਨ ਪਟਾਕੇ ਬਣਾਉਣ ਤੇ ਵਿਕਰੀ ਨਾਲ ਸਬੰਧਤ ਮੁੱਦਿਆਂ ’ਤੇ ਸੁਣਵਾਈ 10 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ। ਸਿਖ਼ਰਲੀ ਅਦਾਲਤ ਨੇ 26 ਸਤੰਬਰ ਨੂੰ ਪ੍ਰਮਾਣਿਤ ਨਿਰਮਾਤਾਵਾਂ ਨੂੰ ਇਸ ਸ਼ਰਤ ਦੇ ਨਾਲ ਗਰੀਨ...
Advertisement
ਸੁਪਰੀਮ ਕੋਰਟ ਨੇ ਅੱਜ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਗਰੀਨ ਪਟਾਕੇ ਬਣਾਉਣ ਤੇ ਵਿਕਰੀ ਨਾਲ ਸਬੰਧਤ ਮੁੱਦਿਆਂ ’ਤੇ ਸੁਣਵਾਈ 10 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ। ਸਿਖ਼ਰਲੀ ਅਦਾਲਤ ਨੇ 26 ਸਤੰਬਰ ਨੂੰ ਪ੍ਰਮਾਣਿਤ ਨਿਰਮਾਤਾਵਾਂ ਨੂੰ ਇਸ ਸ਼ਰਤ ਦੇ ਨਾਲ ਗਰੀਨ ਪਟਾਕਿਆਂ ਦੇ ਨਿਰਮਾਣ ਦੀ ਇਜਾਜ਼ਤ ਦਿੱਤੀ ਸੀ ਕਿ ਉਹ ਬਿਨਾਂ ਉਸ ਦੀ ਮਨਜ਼ੂਰੀ ਤੋਂ ਦਿੱਲੀ-ਐੱਨ ਸੀ ਆਰ ਵਿੱਚ ਇਨ੍ਹਾਂ ਨੂੰ ਨਹੀਂ ਵੇਚਣਗੇ। ਸਿਖ਼ਰਲੀ ਅਦਾਲਤ ਨੇ ਕੇਂਦਰ ਨੂੰ ਦਿੱਲੀ-ਐੱਨ ਸੀ ਆਰ ਵਿੱਚ ਪਟਾਕੇ ਬਣਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਬਾਰੇ ਨਵੇਂ ਸਿਰੇ ਤੋਂ ਵਿਚਾਰ ਕਰਨ ਨੂੰ ਕਿਹਾ ਹੈ। ਚੀਫ ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕੇ ਵਿਨੋਦ ਚੰਦਰਨ ਦਾ ਬੈਂਚ ਅੱਜ ਕੇਂਦਰ ਦੀ ਰਿਪੋਰਟ ਸਣੇ ਹੋਰ ਮੁੱਦਿਆਂ ’ਤੇ ਵਿਚਾਰ ਕਰਨ ਵਾਲਾ ਸੀ। ਹਾਲਾਂਕਿ, ਕੇਂਦਰ ਦੀ ਨੁਮਾਇੰਦਗੀ ਕਰ ਰਹੇ ਕਾਨੂੰਨ ਅਧਿਕਾਰੀ ਨੇ ਸੁਣਵਾਈ ਮੁਅੱਤਲ ਕਰਨ ਦੀ ਅਪੀਲ ਕੀਤੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ।
Advertisement
Advertisement