ਮੁੰਬਈ: ਬੰਬੇ ਹਾਈ ਕੋਰਟ ਨੇ ਅਦਾਕਾਰਾ ਕੰਗਨਾ ਰਣੌਤ ਵੱਲੋਂ ਦਾਇਰ ਕੀਤੀ ਪਾਸਪੋਰਟ ਨਵਿਆਉਣ ਦੀ ਅਰਜ਼ੀ ਉੱਤੇ ਸੁਣਵਾਈ 25 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਪੀਬੀ ਵੜਾਲੇ ਅਤੇ ਐੱਸਪੀ ਤਾਵੜੇ ਦੇ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੁਣਵਾਈ ਮੁਲਤਵੀ ਕਰ ਦਿੱਤੀ। ਕੰਗਨਾ ਨੇ ਕਿਹਾ ਕਿ ਮੁੰਬਈ ਪੁਲੀਸ ਨੇ ਐੱਫਆਈਆਰ ਦਾ ਹਵਾਲਾ ਦਿੰਦਿਆਂ ਉਸ ਦਾ ਪਾਸਪੋਰਟ ਨਵਿਆਉਣ ਤੋਂ ਇਨਕਾਰ ਕਰ ਦਿੱਤਾ ਹੈ। -ਪੀਟੀਆਈ