ਮਾਣਹਾਨੀ ਮਾਮਲੇ ਨੂੰ ਰੱਦ ਕਰਨ ਬਾਰੇ ਕੰਗਣਾ ਦੀ ਪਟੀਸ਼ਨ ’ਤੇ ਸੁਣਵਾਈ ਅੱਜ
ਸੁਪਰੀਮ ਕੋਰਟ 12 ਸਤੰਬਰ ਨੂੰ ਅਦਾਕਾਰਾ ਅਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰੇਗਾ ਜਿਸ ਵਿੱਚ 2020-21 ਵਿੱਚ ਹੋਏ ਕਿਸਾਨਾਂ ਦੇ ਪ੍ਰਦਰਸ਼ਨ ਦੇ ਸਬੰਧ ਵਿੱਚ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਉਸ ਖ਼ਿਲਾਫ ਦਰਜ...
Advertisement
ਸੁਪਰੀਮ ਕੋਰਟ 12 ਸਤੰਬਰ ਨੂੰ ਅਦਾਕਾਰਾ ਅਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰੇਗਾ ਜਿਸ ਵਿੱਚ 2020-21 ਵਿੱਚ ਹੋਏ ਕਿਸਾਨਾਂ ਦੇ ਪ੍ਰਦਰਸ਼ਨ ਦੇ ਸਬੰਧ ਵਿੱਚ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਉਸ ਖ਼ਿਲਾਫ ਦਰਜ ਕੇਸ ਨੂੰ ਰੱਦ ਕਰਨ ਤੋਂ ਹਾਈ ਕੋਰਟ ਦੇ ਇਨਕਾਰ ਕਰਨ ਸਬੰਧੀ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ।
ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ। ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਨੇ ਮਾਣਹਾਨੀ ਦੇ ਉਸ ਮਾਮਲੇ ਨੂੰ ਚੁਣੌਤੀ ਦਿੱਤੀ ਹੈ ਜੋ ਉਸ ਦੇ ਉਸ ਰੀਟਵੀਟ ਕਾਰਨ ਪੈਦਾ ਹੋਇਆ ਸੀ। ਇਸ ਰੀਟਵੀਟ ਵਿੱਚ ਹੁਣ ਰੱਦ ਹੋ ਚੁੱਕੇ ਖੇਤੀ ਕਾਨੂੰਨਾਂ ਖ਼ਿਲਾਫ਼ 2020-21 ਦੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇਕ ਮਹਿਲਾ ਪ੍ਰਦਰਸ਼ਨਕਾਰੀ ਬਾਰੇ ਉਸ ਦੀ ਆਪਣੀ ਟਿੱਪਣੀ ਸ਼ਾਮਲ ਸੀ। ਇਹ ਸ਼ਿਕਾਇਤ 73 ਸਾਲ ਦੀ ਮਹਿੰਦਰ ਕੌਰ ਨੇ 2021 ਵਿੱਚ ਦਰਜ ਕਰਵਾਈ ਸੀ, ਜੋ ਕਿ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਰਹਿਣ ਵਾਲੀ ਹੈ।
Advertisement
Advertisement