ਕੋਲਕਾਤਾ, 18 ਜੂਨ
ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਨੰਦੀਗ੍ਰਾਮ ਵਿਧਾਨ ਸਭਾ ਸੀਟ ਤੋਂ ਵਿਰੋਧੀ ਧਿਰ ਦੇ ਨੇਤਾ ਸ਼ੁਵੇਂਦੂ ਅਧਿਕਾਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ 24 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਬੈਨਰਜੀ ਦੇ ਵਕੀਲ ਨੇ ਸ਼ੁੱਕਰਵਾਰ ਨੂੰ ਜਸਟਿਸ ਕੌਸ਼ਿਕ ਚੰਦਾ ਦੀ ਬੈਂਚ ਸਾਹਮਣੇ ਇਹ ਮਾਮਲਾ ਪੇਸ਼ ਕੀਤਾ।